21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

8 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 04-09-2025
ਸੁਭਾਨਪੁਰ, 3 ਸਤੰਬਰ (ਸਤਨਾਮ ਸਿੰਘ) ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਥਿਤ ਤੌਰ 'ਤੇ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਐਸ. ਆਈ. ਰਾਮ ਕੁਮਾਰ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਡੋਗਰਾਂਵਾਲ, ਹਮੀਰਾ ਤੇ ਦਿਆਲਪੁਰ, ਪਿੰਡਾਂ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਦਿਆਲਪੁਰ ਦੇ ਰੇਲਵੇ ਫਾਟਕ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ | ਜਿਸ ਨੇ ਬੜੀ ਚਲਾਕੀ ਕੀਤੀ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜ ਪਿਆ ਤੇ ਤੇਜ ਕਦਮੀ ਤੁਰ ਪਿਆ | ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਂ ਤੇ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੁੱਛਿਆ ਤਾਂ ਉਕਤ ਵਿਅਕਤੀ ਨੇ ਆਪਣਾ ਨਾਮ ਗੁਰਦਿਆਲ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਪਿੰਡ ਰਾਜਪੁਰਾ ਝੁੱਗੀਆਂ ਦੱਸਿਆ | ਉਕਤ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੇ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਹੜ੍ਹ ਕਾਰਨ ਫਿਰੋਜ਼ਪੁਰ-ਜਲੰਧਰ ਰੇਲਵੇ ਰੂਟ ਬੰਦ, ਰੱਦ ਹੋਈਆਂ ਟਰੇਨਾਂ ਅਗਲੀ ਖ਼ਬਰ ਮਾਰੂਤੀ ਸੁਜ਼ੂਕੀ ਵਲੋਂ ਐਸ.ਯੂ.ਵੀ. ਵਿਕਟੋਰਿਸ ਲਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।