22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਜ਼ੋਰਦਾਰ ਬਾਰਿਸ਼ ਕਾਰਨ ਦੋਨਾ ਖੇਤਰ ਦੇ ਤਿੰਨ ਤੋਂ ਵੱਧ ਪਿੰਡਾਂ ਦੀ 250 ਏਕੜ ਤੋਂ ਵੱਧ ਫ਼ਸਲ ਪਾਣੀ 'ਚ ਡੁੱਬੀ

ਅਜੀਤ ਡੈਸਕ 04-09-2025
ਕਪੂਰਥਲਾ, 3 ਸਤੰਬਰ (ਅਮਰਜੀਤ ਕੋਮਲ)-ਬਾਰਿਸ਼ ਦੇ ਪਾਣੀ ਕਾਰਨ ਕਪੂਰਥਲਾ ਜ਼ਿਲ੍ਹੇ ਦੇ ਦੋਨਾ ਖੇਤਰ ਦੇ ਪਿੰਡ ਸਿੱਧਵਾਂ ਦੋਨਾਂ, ਮੰਨਣ, ਕੇਸਰਪੁਰ ਆਦਿ ਪਿੰਡਾਂ ਦੀ 250 ਏਕੜ ਤੋਂ ਵੱਧ ਫ਼ਸਲ ਪਾਣੀ ਵਿਚ ਡੁੱਬ ਗਈ ਹੈ | ਬਾਰਸ਼ ਕਾਰਨ ਅਜੇ ਵੀ ਖੇਤਾਂ ਵਿਚ ਤੇਜ਼ੀ ਨਾਲ ਪਾਣੀ ਚੱਲ ਰਿਹਾ ਹੈ | ਇਸੇ ਤਰ੍ਹਾਂ ਸਿੱਧਵਾਂ ਦੋਨਾ ਦੀ ਦੁਸਹਿਰਾ ਗਰਾਊਾਡ ਵਿਚ ਅਜੇ ਵੀ 3 ਤੋਂ 4 ਫੁੱਟ ਪਾਣੀ ਖੜਾ ਹੈ | ਬੀਤੇ ਦਿਨ ਇੱਥੇ ਪਾਣੀ ਦਾ ਪੱਧਰ ਵਧਣ ਕਾਰਨ ਪਾਣੀ ਰਘੂਨਾਥ ਮੰਦਿਰ ਤੇ ਗੁਰਦੁਆਰਾ ਭਾਈ ਪੰਜਾਬ ਸਿੰਘ ਤੋਂ ਇਲਾਵਾ ਨੇੜਲੇ ਦਰਜਨ ਦੇ ਕਰੀਬ ਘਰਾਂ ਵਿਚ ਦਾਖਲ ਹੋ ਗਿਆ | ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਬੋਰੇ ਲਗਾਕੇ ਪਾਣੀ ਗੁਰਦੁਆਰਾ ਸਾਹਿਬ ਵਿਚ ਅੰਦਰ ਜਾਣ ਤੋਂ ਰੋਕਿਆ | ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਸਰਕਲ ਪ੍ਰਧਾਨ ਇੰਦਰਜੀਤ ਸਿੰਘ ਮੰਨਣ, ਪਿੰਡ ਮੰਨਣ ਦੇ ਸਰਪੰਚ ਸ਼ੀਤਲ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਗੁਰਮੇਲ ਸਿੰਘ ਗਿੱਲ, ਅਮਰੀਕ ਸਿੰਘ, ਸੁਖਵਿੰਦਰ ਸਿੰਘ (ਦੋਵੇਂ ਮੈਂਬਰ ਪੰਚਾਇਤ) ਬਲਜਿੰਦਰ ਸਿੰਘ ਬਾਬਾ, ਚਰਨਜੀਤ ਸਿੰਘ, ਜਸਪਾਲ ਸਿੰਘ ਸਿੱਧੂ, ਜੋਗਿੰਦਰ ਸਿੰਘ, ਤੀਰਥ ਸਿੰਘ ਸਿੱਧ,ੂ ਹਰਮੇਸ਼ ਗਿੱਲ, ਹਰਮਨ ਸਿੰਘ ਤੇ ਪਰਮਜੀਤ ਸਿੰਘ ਮੰਨਣ ਨੇ ਸਿੱਧਵਾਂ ਦੋਨਾਂ, ਮੰਨਣ ਤੇ ਹੋਰ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ | ਇਨ੍ਹਾਂ ਆਗੂਆਂ ਨੇ ਕਿਹਾ ਕਿ ਬਾਰਿਸ਼ ਕਾਰਨ ਇਨ੍ਹਾਂ ਪਿੰਡਾਂ ਦੀ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬਣ ਨਾਲ ਖ਼ਰਾਬ ਹੋ ਗਈ ਹੈ | ਖ਼ਰਾਬ ਹੋਈਆਂ ਫ਼ਸਲਾਂ ਤੇ ਸਿੱਧਵਾਂ ਦੋਨਾਂ ਦੀ ਦੁਸਹਿਰਾ ਗਰਾਊਾਡ ਵਿਚ ਖੜੇ ਪਾਣੀ ਦਾ ਮਾਮਲਾ ਦਲਵਿੰਦਰ ਸਿੰਘ ਸਿੱਧੂ ਨੇ ਫ਼ੋਨ 'ਤੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਧਿਆਨ ਵਿਚ ਲਿਆਂਦਾ ਜਿਸ 'ਤੇ ਡਿਪਟੀ ਕਮਿਸ਼ਨਰ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਸਵੇਰੇ ਕਿਸੇ ਅਧਿਕਾਰੀ ਨੂੰ ਸਿੱਧਵਾਂ ਦੋਨਾਂ ਭੇਜਣਗੇ ਜੋ ਹਾਲਾਤ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਉਣਗੇ | ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਵਾਲੇ ਇਨ੍ਹਾਂ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਬਾਰਸ਼ ਦੇ ਪਾਣੀ ਨਾਲ ਖ਼ਰਾਬ ਹੋਏ ਫ਼ਸਲ ਦੀ ਸਪੈਸ਼ਲ ਗਿਰਦਾਵਰੀ ਕਰਵਾਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਇੱਥੇ ਵਰਨਣਯੋਗ ਹੈ ਕਿ ਪਿੰਡ ਸਿੱਧਵਾਂ ਦੋਨਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਜੋ ਖੇਤਾਂ ਵਿਚ ਹੈ ਉੱਥੇ ਵੀ ਅਜੇ 2 ਤੋਂ 3 ਫੁੱਟ ਤੱਕ ਪਾਣੀ ਖੇਤਾਂ ਵਿਚ ਖੜ੍ਹਾ ਹੈ | ਬਾਰਿਸ਼ ਕਾਰਨ ਪਿੰਡ ਮੰਨਣ ਵਿਚ ਬਹੁਤ ਹੀ ਪੁਰਾਣੀ ਮਸਜਿਦ ਡਿੱਗੀ ਤੇ ਕੁੱਝ ਗਰੀਬ ਲੋਕਾਂ ਦੇ ਮਕਾਨਾਂ ਨੂੰ ਵੀ ਭਾਰੀ ਨੁਕਸਾਨ ਪੁੱਜਾ |
ਪਿਛਲੀ ਖ਼ਬਰ ਬਾਵਾ ਚਰਨਜੀਤ ਸਿੰਘ ਦੀ 42ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਸ਼ਾਸਨ ਤੋਂ ਅੱਕੇ ਲੋਕਾਂ ਨੇ ਖ਼ੁਦ ਪੋਕਲੇਨ ਨਾਲ ਬਰਸਾਤੀ ਡਰੇਨ ਦੀ ਸਫ਼ਾਈ ਦਾ ਕੰਮ ਆਰੰਭਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।