18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਉੱਚਾ ਪਿੰਡ ਵਿਖੇ ਦੋ ਧਿਰਾਂ ਦੀ ਆਪਸ 'ਚ ਲੜਾਈ-ਤਿੰਨ ਜ਼ਖ਼ਮੀ <br/>

ਅਜੀਤ ਡੈਸਕ 22-09-2025
ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਉੱਚਾ ਪਿੰਡ ਵਿਖੇ ਦੋ ਧਿਰਾਂ ਦੀ ਆਪਸ 'ਚ ਹੋਈ ਲੜਾਈ ਦੌਰਾਨ ਤਿੰਨ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਤੇ ਇਕ ਧਿਰ ਦੇ ਵਿਅਕਤੀ ਦੀ ਹਾਲਤ ਨੂੰ ਦੇਖਦਿਆਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜ਼ਖਮੀ ਵਰਿੰਦਰ ਸਿੰਘ ਤੇ ਜਿੰਮੀ ਨੇ ਦੱਸਿਆ ਕਿ ਉਹ ਰੋਟੀ ਖਾ ਕੇ ਬੈਠੇ ਸਨ ਤਾਂ ਉਕਤ ਵਿਅਕਤੀ ਆਪਣੇ ਸਾਥੀਆਂ ਸਮੇਤ ਆਏ ਤੇ ਉਨ੍ਹਾਂ 'ਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਇਨ੍ਹਾਂ ਦੀ ਪਹਿਲਾ ਤੋਂ ਆਪਸ 'ਚ ਰੰਜਿਸ਼ ਚੱਲ ਰਹੀ ਸੀ ਤੇ ਦੂਸਰੀ ਧਿਰ ਦੇ ਵਿਅਕਤੀ ਉਸ ਦੇ ਪਿਤਾ ਨੂੰ ਗਾਲਾਂ ਕੱਢ ਰਹੇ ਸਨ, ਜਿਸ ਸਬੰਧੀ ਉਨ੍ਹਾਂ ਦਰਖਾਸਤ ਦਿੱਤੀ ਹੋਈ ਸੀ ਤੇ ਪੁਲਿਸ ਵਲੋਂ ਇਸ ਸਬੰਧੀ ਸਮਾਂ ਵੀ ਰੱਖਿਆ ਹੋਇਆ ਸੀ | ਜਿਸ ਦੌਰਾਨ ਉਹ ਆਪਣੇ ਖੂਹ 'ਤੇ ਕੰਮ ਕਰ ਰਹੇ ਸਨ ਤਾਂ ਉਕਤ ਵਿਅਕਤੀ ਆਏ ਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ | ਦੂਸਰੀ ਧਿਰ ਦੇ ਗੁਰਪ੍ਰੀਤ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਨ੍ਹਾਂ 'ਤੇ ਕਰੀਬ ਅੱਧੀ ਦਰਜਨ ਤੋਂ ਵੱਧ ਵਿਅਕਤੀ ਲਿਆ ਕੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ | ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ ਗਈ ਹੈ ਤੇ ਪੁਲਿਸ ਵਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ <br/> ਅਗਲੀ ਖ਼ਬਰ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।