18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਮਾਡਰਨ ਜੇਲ੍ਹ ਦੀ ਜਾਂਚ ਦੌਰਾਨ ਦੋ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 22-09-2025
ਕਪੂਰਥਲਾ, 22 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫੋਨ ਮਿਲਣ ਦੇ ਮਾਮਲੇ ਸਬੰਧੀ ਇਕ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਕੁਲਦੀਪ ਸਿੰਘ ਵਾਸੀ ਜ਼ਿਲ੍ਹਾ ਬਠਿੰਡਾ ਦੇ ਕਬਜ਼ੇ ਵਿਚੋਂ ਦੋ ਮੋਬਾਈਲ ਫੋਨ ਸਮੇਤ ਸਿੰਮ ਤੇ ਬੈਟਰੀ ਬਰਾਮਦ ਕੀਤੇ ਗਏ | ਜਿਸ ਤਹਿਤ ਉਕਤ ਵਿਅਕਤੀ ਵਿਰੱੁਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਯੂਥ ਕਾਂਗਰਸ ਵਲੋਂ ਬੂਥ ਪੱਧਰ 'ਤੇ ਵੋਟਰ ਲਿਸਟ ਜਾਂਚ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।