15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਸਿਆ ਦਾ ਜੋੜ ਮੇਲਾ ਸਫਲਤਾ ਪੂਰਵਕ ਸੰਪੰਨ <br/>

ਅਜੀਤ ਡੈਸਕ 22-09-2025
ਸੁਲਤਾਨਪੁਰ ਲੋਧੀ, 21 ਸਤੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਤਪ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੱਜ ਅੱਸੂ ਮਹੀਨੇ ਦੀ ਮੱਸਿਆ ਦੇ ਦਿਹਾੜੇ 'ਤੇ ਮੈਨੇਜਰ ਭਾਈ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਵਿਸ਼ਾਲ ਧਾਰਮਿਕ ਜੋੜ ਮੇਲਾ ਆਯੋਜਿਤ ਕੀਤਾ ਗਿਆ | ਐਤਵਾਰ ਦਾ ਦਿਨ ਹੋਣ ਕਾਰਨ ਦੂਰ ਦੁਰਾਡੇ ਤੋਂ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ | ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਸ਼ਰਧਾ ਨਾਲ ਇਸ਼ਨਾਨ ਕਰਕੇ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ | ਇਸ ਮੌਕੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ ਨੇ ਗੁਰਬਾਣੀ ਦੀ ਕਥਾ ਸੁਣਾਈ | ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਵੱਡੀ ਗਿਣਤੀ 'ਚ ਸੰਗਤਾਂ ਦੀਵਾਨ ਵਿਚ ਸ਼ਮੂਲੀਅਤ ਕਰਕੇ ਗੁਰਬਾਣੀ, ਕਥਾ, ਕੀਰਤਨ ਤੇ ਕਵੀਸ਼ਰੀ ਦਾ ਅਨੰਦ ਮਾਣਿਆ | ਧਾਰਮਿਕ ਦੀਵਾਨ 'ਚ ਮੱਸਿਆ ਦੇ ਦਿਹਾੜੇ ਤੇ ਭਾਈ ਰਣਜੀਤ ਸਿੰਘ ਚੋਹਲਾ ਸਾਹਿਬ ਕਵੀਸ਼ਰੀ ਜਥਾ, ਭਾਈ ਰੇਸ਼ਮ ਸਿੰਘ ਢਾਡੀ ਜਥਾ, ਭਾਈ ਜਗਜੀਤ ਸਿੰਘ ਜੋਸ਼ ਢਾਡੀ ਜਥਾ, ਭਾਈ ਰਾਜ ਸਿੰਘ, ਭਾਈ ਦਲਜੀਤ ਸਿੰਘ ਕਵੀਸ਼ਰੀ, ਬੀਬੀ ਬਲਵਿੰਦਰ ਕੌਰ ਕਵੀਸ਼ਰੀ ਜਥਾ, ਸਟੇਜ ਸਕੱਤਰ ਭਾਈ ਨਿਸ਼ਾਨ ਸਿੰਘ ਝਬਾਲ ਪ੍ਰਚਾਰਕ ਨੇ ਗੁਰੂ ਜੱਸ ਸੁਣਾਇਆ | ਸਮਾਗਮ ਵਿਚ ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਤੇ ਚੈਂਚਲ ਸਿੰਘ ਆਹਲੀ, ਜਰਨੈਲ ਸਿੰਘ ਅਕਾਉਂਟੈਂਟ, ਪਵਨਦੀਪ ਸਿੰਘ ਤੇ ਹਰਪ੍ਰੀਤ ਸਿੰਘ ਸ਼ਾਹਵਾਲਾ ਰਿਕਾਰਡ ਕੀਪਰ, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਖ਼ਜ਼ਾਨਚੀ, ਜਸਵਿੰਦਰ ਸਿੰਘ ਖ਼ਜ਼ਾਨਚੀ , ਸੁਖਜਿੰਦਰ ਸਿੰਘ ਭਗਤਪੁਰ, ਸਲਵੰਤ ਸਿੰਘ ਸਟੋਰ ਕੀਪਰ, ਸਰਵਣ ਸਿੰਘ ਚੱਕਾ, ਭਾਈ ਹਰਜਿੰਦਰ ਸਿੰਘ, ਭਾਈ ਰਣਯੋਧ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਚਰਨਜੀਤ ਸਿੰਘ ਫਰਾਸ਼, ਉਂਕਾਰ ਸਿੰਘ ਲੰਗਰ ਇੰਚਾਰਜ, ਦਿਲਬਾਗ ਸਿੰਘ ਇੰਚਾਰਜ ਅਖੰਡ ਪਾਠਾਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਆਗੂਆਂ ਨੇ ਇਲਾਕੇ ਦੀਆਂ ਸਮੱਸਿਆਵਾਂ ਤੋਂ ਪਾਰਟੀ ਪ੍ਰਧਾਨ ਨੂੰ ਕਰਵਾਇਆ ਜਾਣੂ <br/> ਅਗਲੀ ਖ਼ਬਰ ਅੱਜ ਛੇਵੇਂ ਦਿਨ ਵੀ ਝੋਨਾ ਕੁਝ ਖ਼ਰੀਦ ਕੇਂਦਰਾਂ ਵਿਚ ਨਹੀਂ ਆਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।