15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਕਾਲੀ ਆਗੂਆਂ ਨੇ ਇਲਾਕੇ ਦੀਆਂ ਸਮੱਸਿਆਵਾਂ ਤੋਂ ਪਾਰਟੀ ਪ੍ਰਧਾਨ ਨੂੰ ਕਰਵਾਇਆ ਜਾਣੂ <br/>

ਅਜੀਤ ਡੈਸਕ 22-09-2025
ਕਪੂਰਥਲਾ, 21 ਸਤੰਬਰ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੇ ਇਕ ਵਫ਼ਦ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ, ਜਿਸ ਵਿਚ ਸੀਨੀਅਰ ਅਕਾਲੀ ਆਗੂ ਤੇ ਪੀ. ਏ. ਸੀ. ਦੇ ਮੈਂਬਰ ਸੁਖਦੇਵ ਸਿੰਘ ਨਾਨਕਪੁਰ, ਫਗਵਾੜਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ, ਅਰੁਣਦੀਪ ਸਿੰਘ ਸੈਦਪੁਰ, ਦਰਬਾਰਾ ਸਿੰਘ ਵਿਰਦੀ, ਸਤਨਾਮ ਸਿੰਘ ਰਾਮੇ, ਸਿਮਰਪ੍ਰੀਤ ਸਿੰਘ ਸੈਦਪੁਰ ਤੇ ਪ੍ਰਦੀਪ ਸਿੰਘ ਮੋਮੀ ਸ਼ਾਮਲ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਨਾਨਕਪੁਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨਾਲ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਸਬੰਧੀ ਗੱਲਬਾਤ ਕੀਤੀ ਗਈ ਤੇ ਹੋਏ ਨੁਕਸਾਨ ਤੋਂ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਪਾਰਟੀ ਪ੍ਰਧਾਨ ਨੇ ਇਲਾਕੇ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਜਲਦੀ ਹੀ ਪੋਕਲਾਈਨ ਮਸ਼ੀਨਾਂ ਲਗਾ ਕੇ ਬੰਨ੍ਹਾਂ ਦੀ ਮਜ਼ਬੂਤੀ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਇਸ ਦੇ ਨਾਲ ਹੀ ਪਸ਼ੂਆਂ ਲਈ ਚਾਰੇ ਦੇ ਟਰੱਕ ਵੀ ਭੇਜੇ ਜਾ ਰਹੇ ਹਨ ਤੇ ਉਨ੍ਹਾਂ ਦੀ ਪਾਰਟੀ ਹਰ ਤਰ੍ਹਾਂ ਨਾਲ ਪੀੜਤ ਪਰਿਵਾਰਾਂ ਦੀ ਮਦਦ ਕਰੇਗੀ ਤੇ ਉਨ੍ਹਾਂ ਨੂੰ ਕਣਕ ਬੀਜਣ ਲਈ ਬੀਜ ਵੀ ਪਾਰਟੀ ਵਲੋਂ ਮੁਹੱਈਆ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਪੀਰ ਬਾਬਾ ਮੁਹੰਮਦ ਸ਼ਾਹ ਬੁਖ਼ਾਰੀ ਮਸੀਤਾਂ ਦਾ ਸ ਾਲਾਨਾ ਜੋੜ ਮੇਲਾ 30 ਨੂੰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਸਿਆ ਦਾ ਜੋੜ ਮੇਲਾ ਸਫਲਤਾ ਪੂਰਵਕ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।