15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਪ੍ਰਾਈਵੇਟ ਮੈਂਬਰ ਬਿੱਲ ਨੂੰ ਪੇਸ਼ ਕੀਤਾ ਜਾਵੇ- ਸੁਖਪਾਲ ਸਿੰਘ ਖਹਿਰਾ <br/>

ਅਜੀਤ ਡੈਸਕ 22-09-2025
ਭੁਲੱਥ, 21 ਸਤੰਬਰ (ਮੇਹਰ ਚੰਦ ਸਿੱਧੂ)-ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਆਪਣੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਜਲਦੀ ਪੇਸ਼ ਕਰਨ ਦੀ ਮੰਗ ਨੂੰ ਮੁੜ ਦੁਹਰਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਪੀਕਰ ਕੁਲਤਾਰ ਸੰਧਵਾਂ ਤੁਰੰਤ ਆਪਣਾ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਲਈ ਕਦਮ ਚੁੱਕਣ, ਜੋ ਕਿ ਜਨਵਰੀ 2023 ਤੋਂ ਪੰਜਾਬ ਵਿਧਾਨ ਸਭਾ ਵਿਚ ਲੰਬਿਤ ਹੈ | ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਕਈ ਹੋਰ ਰਾਜਾਂ ਦੀ ਤਰਜ਼ 'ਤੇ ਇਕ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕਰਦਾ ਹੈ, ਪ੍ਰਸਤਾਵਿਤ ਕਾਨੂੰਨ ਗ਼ੈਰ-ਨਿਵਾਸੀਆਂ ਨੂੰ ਪੰਜਾਬ ਵਿਚ ਜ਼ਮੀਨ ਦੇ ਮਾਲਕ, ਵੋਟਰ ਬਣਨ ਜਾਂ ਸਰਕਾਰੀ ਨੌਕਰੀ ਪ੍ਰਾਪਤ ਕਰਨ ਤੋਂ ਰੋਕਦਾ ਹੈ, ਜਦੋਂ ਤੱਕ ਕਿ ਉਹ ਸਪੱਸ਼ਟ ਤੌਰ 'ਤੇ ਪਰਿਭਾਸ਼ਿਤ ਕਾਨੂੰਨੀ ਸ਼ਰਤਾਂ ਪੂਰੀਆਂ ਨਹੀਂ ਕਰਦੇ, ਉਦੋਂ ਤੱਕ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ 'ਤੇ ਰੋਕ ਲਗਾਈ ਜਾਵੇ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦਾ ਹਲਕਾ ਇੰਚਾਰਜ ਘੁੰਮਣ ਨੇ ਲਿਆ ਜਾਇਜ਼ਾ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਰਕਸ਼ਾਪ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।