15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੰਜਾਬ ਸਰਕਾਰ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦਾ ਹਲਕਾ ਇੰਚਾਰਜ ਘੁੰਮਣ ਨੇ ਲਿਆ ਜਾਇਜ਼ਾ <br/>

ਅਜੀਤ ਡੈਸਕ 22-09-2025
ਭੁਲੱਥ, 21 ਸਤੰਬਰ (ਮਨਜੀਤ ਸਿੰਘ ਰਤਨ)-'ਆਪ' ਆਗੂ ਹਲਕਾ ਇੰਚਾਰਜ ਭੁਲੱਥ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਹਲਕਾ ਭੁਲੱਥ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਲੋਕਾਂ ਦੀ ਮੁਸ਼ਕਲਾਂ ਸੁਣੀਆਂ | ਇਸ ਮੌਕੇ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਿੰਡ ਮੰਡ ਕੂਕਾ, ਰਾਏਪੁਰ ਅਰਾਈਆਂ, ਚੱਕੋਕੀ ਤੇ ਢਿਲਵਾਂ ਵਿਖੇ ਲੋਕਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਦਾ ਜਾਇਜ਼ਾ ਲਿਆ ਤੇ ਮੈਡੀਕਲ ਕੈਂਪ ਦੇ ਪ੍ਰਬੰਧ ਵੀ ਦੇਖੇ | ਉਨ੍ਹਾਂ ਇਸ ਦੌਰਾਨ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਡਾਕਟਰਾਂ ਨਾਲ ਪੁਖ਼ਤਾ ਪ੍ਰਬੰਧਾਂ ਬਾਰੇ ਗੱਲ ਬਾਤ ਕੀਤੀ | ਇਸ ਮੌਕੇ ਘੁੰਮਣ ਨੇ ਕਿਹਾ ਪੰਜਾਬ ਸਰਕਾਰ ਦੇ ਆਦੇਸ਼ ਹਨ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਾਣੀ ਉੱਤਰਨ ਤੋਂ ਬਾਅਦ ਉੱਭਰੀਆਂ ਬਿਮਾਰੀਆਂ ਦੀ ਰੋਕਥਾਮ ਡਾਕਟਰੀ ਟੀਮਾਂ ਘਰ-ਘਰ ਜਾ ਕੇ ਲੋਕਾਂ ਦੇ ਇਲਾਜ ਕਰੇ ਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਏ | ਘੁੰਮਣ ਨੇ ਆਖਿਆ ਕਿ ਉਹ ਭੁਲੱਥ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੇ ਹਨ ਤੇ ਹਮੇਸ਼ਾ ਨਾਲ ਖੜ੍ਹੇ ਰਹਿਣਗੇ, ਕਿਸੇ ਨੂੰ ਕੋਈ ਵੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਹੋਵੇ ਤਾਂ ਜ਼ਰੂਰ ਦੱਸੇ ਕੋਈ ਵੀ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਹੜ੍ਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਮੁਆਵਜ਼ੇ ਤਾਂ ਦਿੱਤੇ ਜਾਣਗੇ ਨਾਲ ਹੀ ਹੜ੍ਹ ਕਾਰਨ ਨੁਕਸਾਨੇ ਗਏ ਘਰਾਂ ਲਈ ਜਲਦ ਹੀ ਫ਼ੰਡ ਜਾਰੀ ਹੋਣਗੇ | ਘੁੰਮਣ ਨੇ ਸਮੁੱਚੀ ਮੈਡੀਕਲ ਟੀਮ ਸਮੇਤ ਡਾਕਟਰਾਂ ਦਾ ਧੰਨਵਾਦ ਕੀਤਾ ਤੇ ਹੌਂਸਲਾ ਅਫਜ਼ਾਈ ਕੀਤੀ ਤੇ ਇਸ ਸੰਕਟ ਵਕਤ ਲੋਕਾਂ ਦੀ ਸੇਵਾ ਕਰਨ ਤੇ ਸਥਿਤੀ ਨਾਲ ਨਜਿੱਠਣ ਲਈ ਡਟੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਢਿਲਵਾਂ ਡਾ. ਪ੍ਰੇਮ ਕੁਮਾਰ ਤੇ ਡਾਕਟਰਾਂ ਟੀਮ ਤੇ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਬੱਚਿਆਂ ਨੂੰ ਸਿਹਤ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਪ੍ਰਾਈਵੇਟ ਮੈਂਬਰ ਬਿੱਲ ਨੂੰ ਪੇਸ਼ ਕੀਤਾ ਜਾਵੇ- ਸੁਖਪਾਲ ਸਿੰਘ ਖਹਿਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।