15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਕਾਲੀ ਆਗੂ ਆਪਸੀ ਗਿਲੇ-ਸ਼ਿਕਵੇ ਭੁਲਾਕੇ ਇੱਕਜੁੱਟ ਹੋ ਕੇ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ-ਸੁਖਬੀਰ ਸਿੰਘ ਬਾਦਲ

ਅਜੀਤ ਡੈਸਕ 22-09-2025
ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਕਪੂਰਥਲੇ ਦੇ ਇੰਚਾਰਜ ਐਚ.ਐਸ. ਵਾਲੀਆ ਦੀ ਪ੍ਰੇਰਨਾ ਨਾਲ ਪਿੰਡ ਬਰਿੰਦਪੁਰ ਦੇ ਵਾਸੀ ਪਹਿਲਵਾਨ ਤੇਜਾ ਸਿੰਘ, ਸੁਖਜਿੰਦਰ ਸਿੰਘ, ਜਸਬੀਰ ਸਿੰਘ, ਮਨਿੰਦਰ ਸਿੰਘ, ਵਿਸ਼ਵਜੀਤ ਸਿੰਘ, ਲਖਵਿੰਦਰ ਸਿੰਘ, ਲਖਬੀਰ ਸਿੰਘ ਤੇ ਨਵਜੋਤ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਸਬੰਧ ਵਿਚ ਪਿੰਡ ਬਰਿੰਦਪੁਰ ਵਿਚ ਹੋਏ ਸਮਾਗਮ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਵਾਨ ਤੇਜਾ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਪਾਰਟੀ ਵਿਚ ਪੂਰਾ ਸਤਿਕਾਰ ਦਿਵਾਉਣ ਦਾ ਭਰੋਸਾ ਦਿਵਾਇਆ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਹਲਕੇ ਵਿਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਆਪਸੀ ਗਿਲੇ ਸ਼ਿਕਵੇ ਭੁਲਾਕੇ ਇੱਕਜੁੱਟ ਹੋਣ ਤੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ | ਉਨ੍ਹਾਂ ਪਹਿਲਵਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸਤੋਂ ਪਹਿਲਾਂ ਹਲਕਾ ਇੰਚਾਰਜ ਐਚ.ਐਸ. ਵਾਲੀਆ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਹਲਕੇ ਦੇ ਪ੍ਰਮੁੱਖ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਜੀ ਆਇਆਂ ਕਿਹਾ ਤੇ ਜ਼ਿਲ੍ਹੇ ਵਿਚ ਅਕਾਲੀ ਦਲ ਨੂੰ ਮਜ਼ਬੂਤ ਕਰਾਉਣ ਦਾ ਭਰੋਸਾ ਦਿਵਾਇਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਬਚਿੱਤਰ ਸਿੰਘ ਕੁਹਾੜ, ਡਾ. ਅਮਰਜੀਤ ਸਿੰਘ ਥਿੰਦ, ਪੀ.ਏ.ਸੀ. ਦੇ ਮੈਂਬਰ ਅਜੇ ਬਬਲਾ, ਵਰਕਿੰਗ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਸ਼ੰਮੀ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਅਕਾਲੀ ਦਲ ਦੇ ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਸੀਨੀਅਰ ਅਕਾਲੀ ਆਗੂ ਇੱਛਾ ਸਿੰਘ ਢੋਟ, ਸਾਬਕਾ ਸਰਪੰਚ ਜਸਵੰਤ ਸਿੰਘ ਲਾਲੀ, ਤਰਲੋਚਨ ਸਿੰਘ ਝੰਡ, ਕੁਲਦੀਪ ਸਿੰਘ ਢੋਟ, ਸੁਰਿੰਦਰ ਸਿੰਘ ਢੋਟ, ਹਰਦੇਵ ਸਿੰਘ ਰਾਜੂ ਢੋਟ, ਹਰਦੀਪ ਸਿੰਘ ਢੋਟ, ਪਰਮਜੀਤ ਸਿੰਘ ਢੋਟ, ਅਮਰਬੀਰ ਸਿੰਘ ਢੋਟ, ਅਮਰਜੀਤ ਸਿੰਘ ਥਿੰਦ, ਗੁਰਦੇਵ ਸਿੰਘ ਬਰਿੰਦਪੁਰ, ਪਰਮਜੀਤ ਸਿੰਘ ਬਰਿੰਦਪੁਰ ਤੋਂ ਇਲਾਵਾ ਗੋਸਲ, ਸੈਦੋਵਾਲ ਤੇ ਹੋਰ ਪਿੰਡਾਂ ਨਾਲ ਸਬੰਧਿਤ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਸਰਕਾਰ ਬਣਨ 'ਤੇ ਇੱਕ ਸਾਲ ਦੇ ਅੰਦਰ ਪੱਕੇ ਬੰਨ੍ਹ ਬਣਾ ਕੇ ਹੜ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ-ਸੁਖਬੀਰ ਬਾ... ਅਗਲੀ ਖ਼ਬਰ ਬੱਚਿਆਂ ਨੂੰ ਸਿਹਤ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।