ਫਗਵਾੜਾ, 16 ਅਕਤੂਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਡੀ.ਐੱਸ.ਪੀ. ਭਾਰਤ ਭੂਸ਼ਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਜੋ ਝਾੜੀਆਂ 'ਚ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸੰਦੀਪ ਕੁਮਾਰ ਉਰਫ਼ ਪਿਊਸ਼ ਪੁੱਤਰ ਹਰਬੰਸ ਲਾਲ ਵਾਸੀ ਨਵੀਂ ਆਬਾਦੀ ਨਾਰੰਗਸ਼ਾਹਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |