15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

'ਅਜੀਤ' ਪ੍ਰਕਾਸ਼ਨ ਸਮੂਹ ਵਲੋਂ ਤਲਵੰਡੀ ਮੰਡ ਤੇ ਸਰਦਾਰ ਸਿੰਘ ਵਾਲਾ 'ਚ ਰਾਹਤ ਸਮੱਗਰੀ ਵੰਡੀ <br/>

ਅਜੀਤ ਡੈਸਕ 17-10-2025
ਬੇਗੋਵਾਲ, 16 ਅਕਤੂਬਰ (ਸੁਖਜਿੰਦਰ ਸਿੰਘ)-ਪੰਜਾਬ ਆਈ ਹੜ੍ਹਾਂ ਦੀ ਆਈ ਕਰੋਪੀ ਨਾਲ ਪ੍ਰਭਾਵਿਤ ਹੋਏ ਲੋਕਾਂ ਦੇ ਮੁੜ ਵਸੇਬੇ ਦੇ ਲਈ ਦੇਸ਼ ਤੇ ਪੰਜਾਬ ਭਰ ਤੋਂ ਵੱਖ-ਵੱਖ ਸਮਾਜਿਕ ਧਾਰਮਿਕ, ਸਮਾਜਿਕ ਜਥੇਬੰਦੀਆਂ ਵਲੋਂ ਹੜ੍ਹ ਪੀੜਤ ਲੋਕਾਂ ਲਈ ਉਨ੍ਹਾਂ ਦੀ ਲੋੜ ਅਨੁਸਾਰ ਉਪਰਾਲੇ ਕੀਤੇ ਗਏ ਹਨ ਉੱਥੇ ਪੰਜਾਬ, ਪੰਜਾਬੀਅਤ ਦੀ ਆਵਾਜ਼ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਕੀਤੇ ਉਪਰਾਲੇ ਤਹਿਤ 'ਅਜੀਤ' ਵਲੋਂ 'ਅਜੀਤ/ਅਜੀਤ ਸਮਾਚਾਰ ਰਿਲੀਫ ਫੰਡ ਸ਼ੁਰੂ ਕੀਤਾ ਗਿਆ ਤੇ ਉਸੇ ਤਹਿਤ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ | ਕਪੂਰਥਲਾ ਜ਼ਿਲ੍ਹੇ ਵਿਚ 'ਅਜੀਤ' ਉਪ ਦਫ਼ਤਰ ਦੇ ਇੰਚਾਰਜ ਅਮਰਜੀਤ ਕੋਮਲ ਦੀ ਦੇਖ ਰੇਖ ਹੇਠ ਪੱਤਰਕਾਰ ਸੁਖਜਿੰਦਰ ਸਿੰਘ ਵਲੋਂ ਮੰਡ ਤਲਵੰਡੀ ਅਤੇ ਸਰਦਾਰ ਸਿੰਘ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਚਾਦਰ, ਕੰਬਲ, ਫੀਡ ਤੇ ਮਿਨਰਲ ਮਿਕਸਚਰ ਦੀ ਵੰਡ ਕੀਤੀ ਗਈ | ਇਸ ਮੌਕੇ ਤਲਵੰਡੀ ਦੇ ਸਰਪੰਚ ਹਰਜਿੰਦਰ ਸਿੰਘ ਤਲਵੰਡੀ ਨੇ 'ਅਜੀਤ' ਅਦਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਪੰਜਾਬ 'ਚ ਕੋਈ ਵੀ ਕੁਦਰਤੀ ਆਫ਼ਤ ਆਈ 'ਅਜੀਤ' ਹਮੇਸ਼ਾ ਸਭ ਤੋਂ ਮੋਹਰੀ ਹੋ ਪੀੜਤਾਂ ਦੀ ਬਾਂਹ ਫੜਦਾ ਆਇਆ ਹੈ | ਉਨ੍ਹਾਂ ਕਿਹਾ ਕਿ ਸਾਡੇ ਏਰੀਏ 'ਚ ਦੂਸਰੀ ਵਾਰ ਹੜ੍ਹ ਪੀੜਤਾਂ ਦੇ ਮਦਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਪੰਜਾਬ ਦੇ ਜਿੰਨੇ ਵੀ ਹੜ੍ਹ ਪੀੜਤ ਜ਼ਿਲ੍ਹੇ ਹਨ ਉਨ੍ਹਾਂ ਦੀ ਮਦਦ ਵੀ ਲੋੜ ਅਨੁਸਾਰ ਕਰ ਰਿਹਾ ਹੈ ਜਿਸਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨੀ ਥੋੜ੍ਹੀ ਹੈ | ਇਸ ਮੌਕੇ ਹਰਭਜਨ ਸਿੰਘ ਪੰਚ, ਜੋਗਿੰਦਰ ਸਿੰਘ ਪੰਚ, ਜਗਜੀਤ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਣੀ ਦੀ ਲੀਕੇਜ ਤੋਂ ਡਾਹਢੇ ਪ੍ਰੇਸ਼ਾਨ ਹਨ ਕਸਬਾ ਭੁਲੱਥ ਦੇ ਮੁਹੱਲਾ ਰਾਜਪੁਰ ਵਾਸੀ <br/> ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।