15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੇਂਦਰ ਸਰਕਾਰ ਨੇ ਹੜ੍ਹ ਦੌਰਾਨ ਨੁਕਸਾਨੇ ਗਏ ਪ੍ਰਤੀ ਘਰ ਲਈ 1.60 ਲੱਖ ਰੁਪਏ ਦਾ ਮੁਆਵਜ਼ਾ ਮਨਜ਼ੂਰ ਕੀਤਾ-ਰਣਜੀਤ ਸਿੰਘ ਖੋਜੇਵਾਲ <br/>

ਅਜੀਤ ਡੈਸਕ 17-10-2025
ਕਪੂਰਥਲਾ, 16 ਅਕਤੂਬਰ (ਅਮਰਜੀਤ ਕੋਮਲ)-ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਆਏ ਹੜ੍ਹ ਦੌਰਾਨ ਲੋਕਾਂ ਦੇ ਨੁਕਸਾਨੇ ਗਏ 36703 ਘਰਾਂ ਲਈ ਪ੍ਰਤੀ ਘਰ 1.60 ਲੱਖ ਰੁਪਏ ਦਾ ਮੁਆਵਜ਼ਾ ਮਨਜ਼ੂਰ ਕੀਤਾ ਗਿਆ ਹੈ | ਇਸੇ ਤਰ੍ਹਾਂ ਹੜ੍ਹ ਪ੍ਰਭਾਵਿਤ ਛੋਟੇ ਕਿਸਾਨਾਂ ਨੂੰ ਮੁਫ਼ਤ ਕਣਕ ਦੇ ਬੀਜ ਸਪਲਾਈ ਕਰਨ ਲਈ ਕੇਂਦਰ ਸਰਕਾਰ ਵਲੋਂ 74 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤੇ ਇਸਤੋਂ ਇਲਾਵਾ ਸਰੋ੍ਹਾ ਤੇ ਹੋਰ ਬੀਜਾਂ ਲਈ ਵੀ ਮਨਜ਼ੂਰੀ ਦਿੱਤੀ ਗਈ ਹੈ | ਇਹ ਗੱਲ ਰਣਜੀਤ ਸਿੰਘ ਖੋਜੇਵਾਲ ਪ੍ਰਧਾਨ ਭਾਜਪਾ ਜ਼ਿਲ੍ਹਾ ਕਪੂਰਥਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਸਬੰਧੀ ਐਲਾਨ ਪਿਛਲੇ ਦਿਨੀਂ ਕੀਤਾ ਸੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਾਜ ਦੇ 11.09 ਲੱਖ ਕਿਸਾਨਾਂ ਦੇ ਖਾਤਿਆਂ ਵਿਚ 222 ਕਰੋੜ ਰੁਪਏ ਦੀ ਰਕਮ ਸਿੱਧੀ ਟਰਾਂਸਫ਼ਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਬਾਗਬਾਨੀ ਖੇਤਰ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਐਮ.ਆਈ.ਡੀ.ਐਚ. ਯੋਜਨਾ ਰਾਹੀਂ ਲੋਕਾਂ ਦੀ ਸਹਾਇਤਾ ਕਰੇਗੀ ਤੇ ਕਿਸਾਨਾਂ ਨੂੰ ਝੋਨੇ ਤੋਂ ਹੱਟ ਕੇ ਮੱਕੀ ਦੀ ਖੇਤੀ ਵੱਲ ਪ੍ਰੇਰਿਤ ਕੀਤਾ ਗਿਆ ਹੈ | ਉਨ੍ਹਾਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਪੰਜਾਬ ਦੇ ਦੌਰੇ ਦੌਰਾਨ ਰਾਜ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ 16 ਕਰੋੜ ਰੁਪਏ ਦਾ ਐਲਾਨਿਆ ਗਿਆ ਪੈਕੇਜ ਜਾਰੀ ਕਰ ਦਿੱਤਾ ਗਿਆ ਹੈ | ਜਦਕਿ ਪੰਜਾਬ ਸਰਕਾਰ ਨੇ ਆਪਣੇ ਖ਼ਜ਼ਾਨੇ ਵਿਚੋਂ ਹੜ੍ਹ ਪੀੜਤਾਂ ਲਈ ਅਜੇ ਕੁੱਝ ਪੀ ਨਹੀਂ ਦਿੱਤਾ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਆਪ ਦੇ ਨੇਤਾ ਕੇਂਦਰ ਸਰਕਾਰ 'ਤੇ ਦੋਸ਼ ਲਗਾਉਂਦੇ ਹਨ, ਪਰ ਪੰਜਾਬ ਸਰਕਾਰ ਨੇ 12500 ਹਜ਼ਾਰ ਕਰੋੜ ਐਸ.ਡੀ.ਆਰ.ਐਫ. ਦਾ ਕੋਈ ਹਿਸਾਬ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 24 ਘੰਟੇ ਬਿਜਲੀ ਸਪਲਾਈ ਦੇ ਦਾਅਵੇ ਉਸ ਸਮੇਂ ਸਾਹਮਣੇ ਆਈ ਜਦੋਂ ਕੇਂਦਰੀ ਮੰਤਰੀ ਦੀ ਮੌਜੂਦਗੀ ਵਿਚ ਲੁਧਿਆਣਾ ਵਿਚ ਹੋਏ ਸਮਾਗਮ ਦੌਰਾਨ ਬਿਜਲੀ ਬੰਦ ਹੋ ਗਈ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਦਾ ਦੋਸ਼ ਲਗਾਇਆ | ਇਸ ਮੌਕੇ ਭਾਜਪਾ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ, ਜ਼ਿਲ੍ਹੇ ਦੇ ਉਪ ਪ੍ਰਧਾਨ ਅਸ਼ਵਨੀ ਤੁਲੀ, ਸੂਬਾਈ ਆਗੂ ਯੱਗ ਦੱਤ ਐਰੀ, ਜਗਦੀਸ਼ ਸ਼ਰਮਾ, ਪਵਨ ਧੀਰ, ਨਿਰਮਲ ਨਾਹਰ, ਅਸ਼ੋਕ ਮਾਹਲਾ, ਸੁਨੀਲ ਅਰੋੜਾ, ਸੁਨੀਲ ਸ਼ਰਮਾ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ 'ਅਜੀਤ' ਰਿਲੀਫ ਫੰਡ 'ਚੋਂ ਜ਼ਿਲ੍ਹਾ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 6 ਕੁਇੰਟਲ ਮਿਨਰਲ ਮਿਕਸਚਰ ਤਕਸੀਮ... ਅਗਲੀ ਖ਼ਬਰ ਬੈਂਕ ਤੋਂ ਪੈਸੇ ਕਢਵਾ ਕੇ ਜਾ ਰਹੇ ਵਿਅਕਤੀ ਕੋਲੋਂਾ ਪੈਸਿਆਂ ਦੀ ਖੋਹ ਕਰਨ ਵਾਲੇ ਦੋ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।