15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਝੋਨੇ ਦੀ ਖ਼ਰੀਦ ਸੰਬੰਧੀ ਐੱਸ.ਡੀ.ਐੱਮ. ਵਲੋਂ ਮੀਟਿੰਗ

ਅਜੀਤ ਡੈਸਕ 17-10-2025
ਫਗਵਾੜਾ, 16 ਅਕਤੂਬਰ (ਚਾਨਾ)-ਝੋਨੇ ਦੀ ਖ਼ਰੀਦ ਸਬੰਧੀ ਅੱਜ ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ | ਉਨ੍ਹਾਂ ਦੱਸਿਆ ਕਿ ਝੋਨੇ ਦੀ ਆਮਦ ਨੂੰ ਧਿਆਨ 'ਚ ਰੱਖਦੇ ਹੋਏ ਮੰਡੀਆਂ 'ਚ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹੋਏ ਹਨ | ਮੰਡੀਆਂ ਦੀ ਸਾਫ਼-ਸਫ਼ਾਈ, ਪਾਣੀ, ਬਿਜਲੀ ਅਤੇ ਬਾਰਦਾਨੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਤਹਿਸੀਲਦਾਰ ਜਸਵਿੰਦਰ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ |
ਪਿਛਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਝੋਨੇ 'ਤੇ ਤੁਰੰਤ ਬੋਨਸ ਦਾ ਐਲਾਨ ਕਰੇ-ਨਾਭਾ ਅਗਲੀ ਖ਼ਬਰ 'ਅਜੀਤ' ਰਿਲੀਫ ਫੰਡ 'ਚੋਂ ਜ਼ਿਲ੍ਹਾ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਸ਼ੂ ਪਾਲਕਾਂ ਨੂੰ 6 ਕੁਇੰਟਲ ਮਿਨਰਲ ਮਿਕਸਚਰ ਤਕਸੀਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।