ਭੁਲੱਥ, 16 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਉੱਘੇ ਸਮਾਜ ਸੇਵਕ ਮੋਹਨ ਸਿੰਘ ਡਾਲਾ ਪ੍ਰਧਾਨ ਡਾਇਲੈਸਿਸ ਸੈਂਟਰ ਭੁਲੱਥ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ ਰੌਸ਼ਨੀਆਂ ਦਾ ਤਿਉਹਾਰ ਹੈ ਤੇ ਇਹ ਤਿਉਹਾਰ ਲੋਕਾਂ ਵਿਚ ਬੜੀ ਸ਼ਰਧਾ ਭਾਵਨਾ ਰੱਖਦੇ ਹਨ, ਜਿਸ ਕਰਕੇ ਪਟਾਕੇ ਚਲਾ ਕੇ ਪ੍ਰਦੂਸ਼ਣ ਵਿਚ ਹੋਰ ਵਧੇਰੇ ਵਾਧਾ ਕਰਨਾ ਠੀਕ ਨਹੀਂ, ਜਿਸ ਕਰਕੇ ਦੀਵੇ ਜਗਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਦੂਸ਼ਣ ਰਹਿਤ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇ |