15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਨਿਰਮਲ ਸਿੰਘ ਮੰਡ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿਚ ਹੋਏ ਸ਼ਾਮਿਲ <br/>

ਅਜੀਤ ਡੈਸਕ 17-10-2025
ਨਡਾਲਾ, 16 ਅਕਤੂਬਰ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ, ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਇਬਰਾਹੀਮਵਾਲ ਤੇ ਮਹਿਲਾ ਬਲਾਕ ਪ੍ਰਧਾਨ ਨਡਾਲਾ ਰਾਜ ਕੌਰ ਇਬਰਾਹੀਵਾਲ ਦੀ ਪ੍ਰਧਾਨਗੀ ਹੇਠ ਪਿੰਡ ਇਬਰਾਹੀਵਾਲ ਵਿਖੇ ਹੋਈ, ਜਿੱਥੇ ਕਿਸਾਨੀ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਗਰਮ ਆਗੂ ਨਿਰਮਲ ਸਿੰਘ ਮੰਡ ਆਪਣੇ ਅਨੇਕਾਂ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿਚ ਸ਼ਾਮਲ ਹੋਏ, ਜਿੱਥੇ ਕਿ ਉਨ੍ਹਾਂ ਦਾ ਕਿਸਾਨੀ ਸਿਰਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ਦੌਰਾਨ ਨਿਰਮਲ ਸਿੰਘ ਮੰਡ ਨੂੰ ਬਲਾਕ ਬੇਗੋਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਸਰਬਜੀਤ ਸਿੰਘ ਬੱਲ ਸੀਨੀਅਰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਫ਼ੌਜੀ ਜਨਰਲ ਸਕੱਤਰ, ਰਘਬੀਰ ਸਿੰਘ ਸੰਧੂ ਸੈਕਟਰੀ ਤੇ ਅਨੇਕਾਂ ਸਾਥੀਆਂ ਦੀ ਮੈਂਬਰਾਂ ਵਜੋਂ ਚੋਣ ਕੀਤੀ ਗਈ | ਜਥੇਬੰਦੀ ਵਿਚ ਸ਼ਾਮਲ ਕਰਦਿਆਂ ਪ੍ਰਧਾਨ ਜਸਬੀਰ ਸਿੰਘ ਲਿਟਾਂ ਨੇ ਕਿਹਾ ਕਿ ਕਿਸਾਨੀ ਹੱਕਾਂ ਲਈ ਜਥੇਬੰਦੀ ਦਾ ਇਹ ਸੰਘਰਸ਼ ਜਾਰੀ ਰਹੇਗਾ | ਜਥੇਬੰਦੀ ਵਿਚ ਸ਼ਾਮਲ ਹੋਏ ਨਿਰਮਲ ਸਿੰਘ ਮੰਡ ਨੇ ਕਿਹਾ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਸਬੀਰ ਲਿਟਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਪਰਾਲੀ ਸਾੜਨ 'ਤੇ ਪਾਬੰਦੀ ਲਗਾਈ ਹੋਈ ਹੈ ਤੇ ਦੀਵਾਲੀ 'ਤੇ ਪਟਾਕੇ ਚਲਾਉਣ 'ਤੇ ਵੀ ਪਾਬੰਦੀ ਲਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੋ ਪੰਜਾਬ ਸਰਕਾਰ ਬਿਜਲੀ ਬੋਰਡ ਜਾਂ ਹੋਰ ਸਰਕਾਰੀ ਅਦਾਰੇ ਵੇਚਣ ਜਾ ਰਹੀ ਹੈ, ਉਸ ਵਿਚ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਆਪਣੀ ਇਸ ਨੀਤੀ ਨੂੰ ਵਾਪਸ ਨਾ ਲਿਆ ਤਾਂ ਕਿਸਾਨ ਜਥੇਬੰਦੀਆਂ ਵੱਡੇ ਸੰਘਰਸ਼ ਕਰਨਗੀਆਂ | ਇਸ ਦੌਰਾਨ ਕਿਸਾਨੀ ਨਾਲ ਸਬੰਧਿਤ ਹੋਰ ਮਸਲੇ ਵੀ ਵਿਚਾਰੇ ਗਏ | ਇਸ ਮੌਕੇ ਨਿਰਮਲ ਸਿੰਘ ਮੰਡ, ਸਰਬਜੀਤ ਸਿੰਘ ਬੱਲ, ਰਘਬੀਰ ਸਿੰਘ, ਬਲਦੇਵ ਸਿੰਘ ਬਾਜਵਾ, ਸੁਖਵਿੰਦਰ ਸਿੰਘ ਫ਼ੌਜੀ, ਬਲਜਿੰਦਰ ਸਿੰਘ, ਸੁਖਜਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ ਕੂਕਾ, ਸਤਨਾਮ ਸਿੰਘ ਸਰਪੰਚ ਮੰਡ ਤਲਵੰਡੀ, ਜਗਤਾਰ ਸਿੰਘ, ਖ਼ੁਸ਼ਦੀਪ ਸਿੰਘ ਖਹਿਰਾ, ਰੋਮੀ ਬਾਜਵਾ, ਜੋਬਨ ਢਿੱਲੋਂ, ਮਨਜੀਤ ਸਿੰਘ ਬੁਤਾਲਾ, ਰਾਮ ਚੰਦ ਬੁਤਾਲਾ, ਸੁਰਿੰਦਰ ਪਾਲ ਸਿੰਘ, ਬਲਵਿੰਦਰ ਸਿੰਘ ਮੰਡ ਇਬਰਾਹੀਵਾਲ, ਜਗਤਾਰ ਸਿੰਘ, ਲਖਬੀਰ ਸਿੰਘ ਬੁਤਾਲਾ, ਬਲਰਾਜ ਸਿੰਘ ਬੁਤਾਲਾ, ਸ਼ੇਰ ਸਿੰਘ ਕੂਕਾ, ਸਤਪਾਲ ਸਿੰਘ ਕੂਕਾ, ਹਰਜਿੰਦਰ ਸਿੰਘ ਬੁਤਾਲਾ, ਜਸਵੰਤ ਸਿੰਘ ਕੂਕਾ, ਗੁਰਲਾਲ ਸਿੰਘ ਮੰਡ ਇਬਰਾਹੀਮਵਾਲ, ਮੋਹਨ ਸਿੰਘ ਮੰਡ ਇਬਰਾਹੀਮਵਾਲ, ਕਰਨੈਲ ਸਿੰਘ ਕੂਕਾ, ਨਿਰਮਲ ਸਿੰਘ ਪ੍ਰੇਮ ਨਗਰ ਕੂਕਾ, ਜੋਗਾ ਸਿੰਘ, ਬਲਜੀਤ ਸਿੰਘ, ਸੁਖਜਿੰਦਰ ਸਿੰਘ, ਸਵਰਨ ਸਿੰਘ, ਰਘਬੀਰ ਸਿੰਘ, ਪ੍ਰਗਟ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਸੁਖਜਿੰਦਰ ਸਿੰਘ, ਜਸਵਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਬੀਬੀਆਂ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚੋਂ ਪਾਣੀ ਬਾਹਰ ਕੱਢਣ ਲਈ ਸੰਤ ਰਾਮਪਾਲ ਜੀ ਵਲੋਂ 4000 ਫੁੱਟ ਪਾਈਪ ਅਤੇ ਮੋਟਰਾਂ ਭੇਜੀਆਂ ਅਗਲੀ ਖ਼ਬਰ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਤੁਰੰਤ ਲਾਗੂ ਕਰੇ-ਜਸਪਾਲ ਥਿੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।