15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਸਤਾ ਬਣਾਉਣ ਨੂੰ ਲੈ ਕੇ ਹੋਈ ਲੜ੍ਹਾਈ 'ਚ ਇਕ ਜਖ਼ਮੀ <br/>

ਅਜੀਤ ਡੈਸਕ 17-10-2025
ਕਪੂਰਥਲਾ, 16 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਘੁੱਗਬੇਟ ਵਿਖੇ ਰਸਤੇ ਵਿਚ ਇੱਟਾਂ ਲਗਾਉਣ ਨੂੰ ਲੈ ਕੇ ਦੋ ਧਿਰਾਂ ਦੀ ਹੋਈ ਲੜ੍ਹਾਈ ਵਿਚ ਇਕ ਵਿਅਕਤੀ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਅਮਰੀਕ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਘੁੱਗਬੇਟ ਨੇ ਦੱਸਿਆ ਕਿ ਉਸ ਦੇ ਖੇਤ ਵਿਚੋਂ ਇਕ ਵਿਅਕਤੀ ਆਪਣੇ ਡੇਰੇ ਨੂੰ ਜਾਣ ਲਈ ਇੱਟਾਂ ਲਗਾ ਰਸਤਾ ਬਣਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਜਦੋਂ ਮੈਂ ਉਸ ਨੂੰ ਰੋਕਿਆ ਤਾਂ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮੇਰੇ ਨਾਲ ਗਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ ਅਤੇ ਹਮਲਾ ਕਰਕੇ ਮੈਨੂੰ ਜਖ਼ਮੀ ਕਰ ਦਿੱਤਾ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਸਾਹਿਲ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |

ਪਿਛਲੀ ਖ਼ਬਰ ਪਿੰਡ ਬੋਹਾਨੀ 'ਚ ਸਰਪੰਚ ਦੀ ਦੁਕਾਨ 'ਤੇ ਰਾਤ ਨੂੰ ਫਾਇਰਿੰਗ, ਪੁਲਿਸ ਵਲੋਂ ਵਿਅਕਤੀਆਂ ਦੀ ਭਾਲ ਸ਼ੁਰੂ <br/> ਅਗਲੀ ਖ਼ਬਰ ਸੰਤ ਬਾਬਾ ਲੀਡਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਤੇ ਬਾਗੂਵਾਲ ਦੇ ਪਰਿਵਾਰਾਂ ਨੂੰ 42 ਲੱਖ ਰੁਪਏ ਨਕਦ ਰਾਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।