ਕਪੂਰਥਲਾ, 16 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮਸਜਿਦ ਚੌਂਕ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਦੋ ਵਿਅਕਤੀਆਂ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ | ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਕਮਲਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਔਜਲਾ ਫਾਟਕ ਨੇ ਦੱਸਿਆ ਕਿ ਉਹ ਆਪਣੇ ਸਾਥੀ ਪੰਮੇ ਨਾਲ ਮਸਜਿਦ ਚੌਂਕ ਵਿਖੇ ਸਮਾਨ ਲੈਣ ਲਈ ਖੜਾ ਸੀ, ਇਸੇ ਦੌਰਾਨ ਅੱਧੀ ਦਰਜਨ ਦੇ ਕਰੀਬ ਨੌਜਵਾਨ ਆਏ ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਤੇ ਹੋਰ ਡਾਂਗ ਸੋਟੇ ਸਨ, ਜਿਨ੍ਹਾਂ ਨੇ ਆਉਂਦੇ ਹੀ ਸਾਡੇ ਦੋਵਾਂ 'ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਤੇ ਸਾਡੇ ਕੋਲੋਂ ਲਗਭਗ 6 ਹਜ਼ਾਰ ਰੁਪਏ ਦੀ ਨਕਦੀ, ਇਕ ਚਾਂਦੀ ਚੇਨ ਖੋਹ ਲਿਆ ਤੇ ਮੇਰਾ ਮੋਬਾਈਲ ਤੋੜ ਕੇ ਫ਼ਰਾਰ ਹੋ ਗਏ | ਸਾਡੇ ਦੋਵਾਂ ਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਅਸ਼ੀਸ਼ਪਾਲ ਸਿੰਘ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |