15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦੀਵਾਲੀ ਤੋਂ ਪਹਿਲਾਂ 16 ਫ਼ੀਸਦੀ ਡੀ.ਏ. ਦੀ ਕਿਸ਼ਤ ਜਾਰੀ ਨਾ ਕੀਤੀ ਤਾਂ ਜ਼ਿਮਨੀ ਚੋਣ ਵਿਚ ਵਿਰੋਧ ਕਰਾਂਗੇ-ਜੀ.ਕੀ.ਯੂ. <br/>

ਅਜੀਤ ਡੈਸਕ 17-10-2025
ਸੁਲਤਾਨਪੁਰ ਲੋਧੀ, 16 ਅਕਤੂਬਰ (ਪ.ਪ.)-ਪੰਜਾਬ ਸਰਕਾਰ ਵਲੋਂ ਜੁਲਾਈ 2023 ਤੋਂ ਪੈਂਡਿੰਗ 5 ਕਿਸ਼ਤਾਂ ਅਨੁਸਾਰ 16 ਫ਼ੀਸਦੀ ਡੀ.ਏ. ਦੀਵਾਲੀ ਤੋਂ ਪਹਿਲਾਂ ਜਾਰੀ ਨਾ ਕੀਤਾ ਗਿਆ ਤਾਂ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਸਮੁੱਚੇ ਪੰਜਾਬ ਭਰ ਦੇ ਮੁਲਾਜ਼ਮ ਡਟ ਕੇ ਵਿਰੋਧ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਰਾਜੂ ਬੂਲਪੁਰ, ਸੀਨੀਅਰ ਆਗੂ ਤਰਮਿੰਦਰ ਸਿੰਘ ਮੱਲ੍ਹੀ, ਨਰੇਸ਼ ਕੁਮਾਰ ਤੇ ਨਿਰਮਲ ਸਿੰਘ ਸੋਢੀ ਬੂਲਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਉੱਪਰ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ | ਜਿਸ ਦੇ ਨਤੀਜੇ ਵਜੋਂ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਹੁੰਦੇ ਐਲਾਨਾਂ ਅਨੁਸਾਰ ਬਣਦੇ 58 ਫ਼ੀਸਦੀ ਡੀ.ਏ. ਦੀ ਥਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਵਲ 42 ਫ਼ੀਸਦੀ ਡੀ.ਏ. ਹੀ ਮਿਲ ਰਿਹਾ ਹੈ | ਡੀ.ਏ. ਦੇ ਬਕਾਏ ਵੀ ਪੈਂਡਿੰਗ ਪਏ ਹਨ | ਪੰਜਾਬ ਸਰਕਾਰ ਦੀ ਗਹਿਰੀ ਚੁੱਪ ਪ੍ਰਤੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਬਾਕੀ ਵਿੱਤੀ ਮੰਗਾਂ ਵੀ ਪੈਡਿੰਗ ਪਈਆਂ ਹਨ, ਜਿਨ੍ਹਾਂ ਵਿਚ ਪੰਜਾਬ ਦੇ ਮੁਲਾਜ਼ਮਾਂ ਲਈ ਪੇਂਡੂ ਭੱਤਾ ਤੇ ਬਾਰਡਰ ਏਰੀਆ ਭੱਤਾ ਸਮੇਤ ਗੈਰ-ਵਾਜਬ ਰੂਪ ਵਿਚ ਕੱਟੇ ਗਏ 37 ਕਿਸਮ ਦੇ ਭੱਤੇ ਤੇ ਏ.ਸੀ.ਪੀ. ਸਕੀਮ ਬਿਨਾਂ ਕਾਰਨ ਰੋਕੇ ਹੋਏ ਹਨ | ਆਗੂਆਂ ਨੇ ਕਿਹਾ ਕਿ ਸਮੁੱਚੇ ਪੰਜਾਬ ਭਰ ਦੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ, ਜੇਕਰ ਸਰਕਾਰ ਨੇ ਡੀ.ਏ. ਸਮੇਤ ਹੋਰ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਦੌਰਾਨ ਸਰਕਾਰ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਅੰਦਰ ਸੇਵਾਵਾਂ ਨਿਭਾਅ ਰਹੇ ਆਈ.ਏ.ਐਸ ਤੇ ਪੀ.ਸੀ.ਐਸ. ਅਫ਼ਸਰਾਂ ਨੂੰ ਤਾਂ 58 ਫ਼ੀਸਦੀ ਡੀ.ਏ. ਦਿੱਤਾ ਜਾ ਰਿਹਾ ਜਦ ਕਿ ਪੰਜਾਬ ਦੀ ਰੀੜ੍ਹ ਦੀ ਹੱਡੀ ਸਮਝੇ ਜਾਂਦੇ ਮੁਲਾਜ਼ਮਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਦੀ ਸੁਲਤਾਨਪੁਰ ਲੋਧੀ ਸਹਿਕਾਰੀ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਦੇ ਚੇਅਰਮੈਨ ਦੀ ਸਰਬਸੰਮਤੀ ਨਾਲ ਹੋਈ ਚੋਣ ਅਗਲੀ ਖ਼ਬਰ ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ ਤੇ ਬੰਧਨ ਕੋਨਗਰ ਸੰਸਥਾ ਨੇ ਲੋੜਵੰਦ ਔਰਤਾਂ ਨੂੰ ਸਵੈ ਰੋਜ਼ਗਾਰ ਲਈ ਸਾਮਾਨ ਵੰਡਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।