14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਸਰਕਾਰ ਨੇ ਨਿਗਮ ਨੂੰ ਨਵੇਂ ਆਧੁਨਿਕ ਅੱਗ ਬੁਝਾਉਣ ਵਾਲੇ ਵਾਹਨ ਸੌਂਪੇ <br/>

ਅਜੀਤ ਡੈਸਕ 17-10-2025
ਕਪੂਰਥਲਾ, 16 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਦੀਵਾਲੀ ਅਤੇ ਹੋਰ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਕਪੂਰਥਲਾ ਨੂੰ ਨਵੇਂ ਆਧੁਨਿਕ ਅੱਗ ਬੁਝਾਉਣ ਵਾਲੇ ਵਾਹਨ ਦਿੱਤੇ ਗਏ ਹਨ | ਇਨ੍ਹਾਂ ਵਿਚ ਮਿੰਨੀ ਫਾਇਰ ਟੈਂਡਰ, ਟਾਡਾ ਯੋਧਾ ਫਾਇਰ ਟੈਂਡਰ ਤੇ ਹੋਰ ਲੋੜੀਂਦਾ ਅੱਗ ਬੁਝਾਉਣ ਦਾ ਸਮਾਨ ਸ਼ਾਮਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੂਪਮ ਕਲੇਰ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਇਨ੍ਹਾਂ ਵਾਹਨਾਂ ਦੇ ਮਿਲਣ ਨਾਲ ਸ਼ਹਿਰ ਦੇ ਅੰਦਰੂਨੀ ਹਿੱਸੇ ਵਿਚ ਕਿਸੇ ਵੀ ਅਣਚਾਹੀ ਅੱਗ ਲੱਗਣ ਦੀ ਘਟਨਾ 'ਤੇ ਤੇਜ਼ੀ ਨਾਲ ਕਾਬੂ ਪਾਇਆ ਜਾ ਸਕੇਗਾ ਤੇ ਇਨ੍ਹਾਂ ਵਾਹਨਾਂ ਨਾਲ ਫਾਇਰਬਿ੍ਗੇਡ ਵਿਭਾਗ ਦੀ ਸਮਰੱਥਾ ਹੋਰ ਵਧੇਗੀ | ਇਹ ਵਾਹਨ ਤੰਗ ਗਲੀਆਂ ਜਾਂ ਹੋਰ ਖੇਤਰਾਂ ਵਿਚ ਆਸਾਨੀ ਨਾਲ ਪਹੁੰਚ ਸਕਣਗੇ | ਉਨ੍ਹਾਂ ਕਿਹਾ ਕਿ ਤਿਉਹਾਰ ਦੇ ਸੀਜ਼ਨ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸਨੂੰ ਮੁੱਖ ਰੱਖਦਿਆਂ ਨਿਗਮ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਫਾਇਰਬਿ੍ਗੇਡ ਦੇ ਸਟਾਫ਼ ਨੂੰ ਅਲਰਟ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਸਾਰੇ ਅੱਗ ਬੁਝਾਊ ਯੰਤਰਾ ਦੀ ਜਾਂਚ ਵੀ ਕਰ ਲਈ ਗਈ ਹੈ | ਨਗਰ ਨਿਗਮ ਦੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੌਰਾਨ ਅੱਗ ਨਾਲ ਸਬੰਧਿਤ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ |

ਪਿਛਲੀ ਖ਼ਬਰ ਕਲਾ ਕੌਸ਼ਲ ਦੇ ਮਾਲਕ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 22 ਨੂੰ ਮਨਾਇਆ ਜਾਵੇਗਾ <br/> ਅਗਲੀ ਖ਼ਬਰ 69ਵੀਂ ਸੂਬਾ ਪੱਧਰੀ ਤਿੰਨ ਰੋਜ਼ਾ ਬਾਸਕਿਟਬਾਲ ਚੈਂਪੀਅਨਸ਼ਿਪ 'ਤੇ ਕਪੂਰਥਲਾ ਦੀ ਟੀਮ ਨੇ ਕੀਤਾ ਕਬਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।