14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐੱਸ.ਡੀ. ਕਾਲਜ ਵਿਚ ਐੱਚ.ਆਈ.ਵੀ ਏਡਜ਼ ਜਾਗਰੂਕਤਾ ਲੈਕਚਰ ਕਰਵਾਇਆ <br/>

ਅਜੀਤ ਡੈਸਕ 17-10-2025
ਸੁਲਤਾਨਪੁਰ ਲੋਧੀ, 16 ਅਕਤੂਬਰ (ਨਰੇਸ਼ ਹੈਪੀ)-ਐੱਸ.ਡੀ. ਕਾਲਜ ਫ਼ਾਰ ਵੋਮੈਨ ਵਿਖੇ ਰੈੱਡ ਰਿਬਨ ਕਲੱਬ ਤੇ ਐਨ.ਐੱਸ.ਐੱਸ. ਵਿਭਾਗ ਵਲੋਂ ਐਚ.ਆਈ.ਵੀ. (ਏਡਜ਼) ਜਾਗਰੂਕਤਾ ਸਬੰਧੀ ਲੈਕਚਰ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ | ਵਿਦਿਆਰਥੀਆਂ ਵਿਚ ਐੱਚ.ਆਈ.ਵੀ. (ਏਡਜ਼) ਦੇ ਕਾਰਨਾਂ, ਰੋਕਥਾਮ ਅਤੇ ਸਮਾਜਿਕ ਪਹਿਲੂਆਂ ਬਾਰੇ ਜਾਗਰੂਕਤਾ ਫੈਲਾਉਣਾ ਲੈਕਚਰ ਦਾ ਮੁੱਖ ਉਦੇਸ਼ ਸੀ | ਇਹ ਲੈਕਚਰ ਰੈੱਡ ਰਿਬਨ ਕਲੱਬ ਦੇ ਇੰਚਾਰਜ ਅਤੇ ਐੱਸ ਐੱਸ ਐੱਸ ਪ੍ਰੋਗਰਾਮ ਅਫ਼ਸਰ ਸੁਨੀਤਾ ਕਲੇਰ ਵੱਲੋਂ ਦਿੱਤਾ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਐਚ.ਆਈ.ਵੀ. ਫੈਲਣ ਦੇ ਕਾਰਨਾਂ, ਰੋਕਥਾਮ ਦੇ ਤਰੀਕਿਆਂ ਤੇ ਐਚ.ਆਈ.ਵੀ. (ਏਡਜ਼) ਨਾਲ ਰਹਿ ਰਹੇ ਲੋਕਾਂ ਪ੍ਰਤੀ ਹਮਦਰਦੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਮੈਡਮ ਕਲੇਰ ਨੇ ਜ਼ੋਰ ਦੇ ਕੇ ਕਿਹਾ ਕਿ ਜਾਗਰੂਕਤਾ ਅਤੇ ਸਿੱਖਿਆ ਇਸ ਵਿਸ਼ਵ ਵਿਆਪੀ ਸਿਹਤ ਮੁੱਦੇ ਦਾ ਮੁਕਾਬਲਾ ਕਰਨ ਲਈ ਸਭ ਤੋਂ ਸ਼ਕਤੀਸ਼ਾਲੀ ਸਾਧਨ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕਤਾ ਦੇ ਦੂਤ ਵਜੋਂ ਕੰਮ ਕਰਨ ਅਤੇ ਐੱਚ.ਆਈ.ਵੀ. (ਏਡਜ਼) ਨਾਲ ਸਬੰਧਿਤ ਮਿੱਥਾਂ ਤੇ ਗ਼ਲਤ ਧਾਰਨਾਵਾਂ ਨੂੰ ਦੂਰ ਕਰਨ ਲਈ ਆਪਣੇ ਭਾਈਚਾਰਿਆਂ ਵਿਚ ਸਹੀ ਜਾਣਕਾਰੀ ਸਾਂਝੀ ਕਰਨ ਲਈ ਉਤਸ਼ਾਹਿਤ ਕੀਤਾ | ਪਿ੍ੰਸੀਪਲ, ਡਾ. ਵੰਦਨਾ ਸ਼ੁਕਲਾ ਨੇ ਰੈੱਡ ਰਿਬਨ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਮਾਜ ਦੀ ਬਿਹਤਰੀ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸੋਨਮਪ੍ਰੀਤ ਕੌਰ, ਸੋਨੀਆ, ਰਾਜਵਿੰਦਰ ਕੌਰ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਹੁਣ ਤੱਕ 1,43,763 ਮੀਟਿ੍ਕ ਟਨ ਹੋਈ ਝੋਨੇ ਦੀ ਖ਼ਰੀਦ, 337 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ ਅਗਲੀ ਖ਼ਬਰ ਕਲਾ ਕੌਸ਼ਲ ਦੇ ਮਾਲਕ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ 22 ਨੂੰ ਮਨਾਇਆ ਜਾਵੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।