14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਟਬਾਲ ਚੈਂਪੀਅਨਸ਼ਿਪ ਦੇ ਦੂਸਰੇ ਦਿਨ ਹੋਏ ਰੋਚਕ ਮੁਕਾਬਲੇ

69ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਦੂਸਰੇ ਦਿਨ ਦੇ ਉਦਘਾਟਨ ਉਪਰੰਤ ਖਿਡਾਰਨਾਂ ਨੂੰ ਆਸ਼ੀਰਵਾਦ ਦਿੰਦੇ ਹੋਏ ਐਡਵੋਕੇਟ ਕਰਮਬੀਰ ਸਿੰਘ ਚੰਦੀ | ਤਸਵੀਰ ਵਿਚ ਉਨ੍ਹਾਂ ਨਾਲ ਪਿ੍ੰਸੀਪਲ ਮਨਜੀਤ ਸਿੰਘ, ਪਿ੍ੰਸੀਪਲ ਨਵਚੇਤਨ ਸਿੰਘ ਤੇ ਹੋਰ | ਤਸਵੀਰ. ਤਿਲਕਰਾਜ <br/> 17-10-2025
ਕਪੂਰਥਲਾ, 16 ਅਕਤੂਬਰ (ਸਡਾਨਾ)-69ਵੀਂਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬਾਸਕਿਟ ਬਾਲ ਅੰਡਰ 17 ਸਾਲ ਲੜਕੀਆਂ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ, ਗੁਰੂ ਨਾਨਕ ਸਟੇਡੀਅਮ ਅਤੇ ਰਣਧੀਰ ਸਕੂਲ ਵਿਖੇ ਚੱਲ ਰਹੀਆਂ ਹਨ ਦੇ ਅੱਜ ਦੂਸਰੇ ਦਿਨ ਵੀ ਰੋਚਕ ਮੁਕਾਬਲੇ ਦੇਖਣ ਨੂੰ ਮਿਲੇ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜਿੰਦਰ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਭੱਲਾ ਸਟੇਟ ਐਵਾਰਡੀ ਦੀ ਅਗਵਾਈ ਹੇਠ ਚੱਲ ਰਹੇ ਇਸ ਤਿੰਨ ਦਿਨਾਂ ਬਾਸਕਿਟ ਬਾਲ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਮ. ਸਪੋਰਟਸ ਸੁਖਵਿੰਦਰ ਸਿੰਘ ਖੱਸਣ ਨੇ ਦੱਸਿਆ ਕਿ ਅੱਜ ਦੂਸਰੇ ਦਿਨ ਦੇ ਮੁਕਾਬਲਿਆਂ ਦੌਰਾਨ ਕਪੂਰਥਲਾ ਨੇ ਸੰਗਰੂਰ ਨੂੰ , ਜਲੰਧਰ ਨੇ ਅੰਮਿ੍ਤਸਰ ਵਿੰਗ ਨੂੰ ਫ਼ਤਿਹਗੜ੍ਹ ਸਾਹਿਬ ਦੀ ਟੀਮ ਨੇ ਰੂਪ ਨਗਰ ਦੀ ਟੀਮ ਨੂੰ ਬਠਿੰਡਾ ਦੇ ਖਿਡਾਰੀਆਂ ਨੇ ਬਰਨਾਲਾ ਨੂੰ ਹਰਾਇਆ | ਇਸੇ ਤਰ੍ਹਾਂ ਸੰਗਰੂਰ ਨੇ ਤਰਨਤਾਰਨ ਨੂੰ , ਲੁਧਿਆਣਾ ਨੇ ਰੂਪ ਨਗਰ ਨੂੰ , ਫਰੀਦਕੋਟ ਨੇ ਮਲੇਰ ਕੋਟਲਾ ਨੂੰ ਅਤੇ ਫ਼ਤਿਹਗੜ੍ਹ ਸਾਹਿਬ ਦੀ ਟੀਮ ਨੇ ਪਠਾਨਕੋਟ ਦੀ ਟੀਮ ਨੂੰ ਹਰਾਇਆ | ਇਸ ਤੋਂ ਇਲਾਵਾ ਲੁਧਿਆਣਾ ਵਿੰਗ ਦੀ ਟੀਮ ਨੇ ਫਿਰੋਜ਼ਪੁਰ ਨੂੰ , ਕਪੂਰਥਲਾ ਦੀ ਟੀਮ ਨੇ ਮੋਗਾ ਨੂੰ , ਫਰੀਦ ਕੋਟ ਨੇ ਪਠਾਨਕੋਟ ਨੂੰ , ਜਲੰਧਰ ਦੇ ਖਿਡਾਰੀਆਂ ਨੇ ਤਰਨ ਤਾਰਨ ਨੂੰ ਤੇ ਫ਼ਤਿਹਗੜ੍ਹ ਸਾਹਿਬ ਦੇ ਖਿਡਾਰੀਆਂ ਨੇ ਮਲੇਰ ਕੋਟਲਾ ਨੂੰ , ਰੂਪ ਨਗਰ ਨੇ ਫਿਰੋਜ਼ਪੁਰ ਨੂੰ , ਅੰਮਿ੍ਤਸਰ ਵਿੰਗ ਨੇ ਮੋਗਾ ਨੂੰ , ਜਲੰਧਰ ਨੇ ਸੰਗਰੂਰ ਨੂੰ , ਫ਼ਤਿਹਗੜ੍ਹ ਸਾਹਿਬ ਦੀ ਟੀਮ ਨੇ ਫਰੀਦਕੋਟ ਨੂੰ , ਪਠਾਨਕੋਟ ਨੇ ਮਲੇਰਕੋਟਲਾ ਦੀ ਟੀਮ ਨੂੰ ਅਤੇ ਕਪੂਰਥਲਾ ਦੇ ਖਿਡਾਰੀਆਂ ਨੇ ਅੰਮਿ੍ਤਸਰ ਵਿੰਗ ਨੂੰ ਆਪਣੇ ਲੀਗ ਮੈਚਾਂ ਵਿਚ ਹਰਾਇਆ | ਅੱਜ ਦੂਸਰੇ ਦਿਨ ਦੀਆਂ ਖੇਡਾਂ ਦੀ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਤੇ ਉਨ੍ਹਾਂ ਦੇ ਨਾਲ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਮੱਸਾ ਸਿੰਘ ਸਿੱਧੂ ਤੇ ਸਾਬਕਾ ਡਿਪਟੀ ਡਾਇਰੈਕਟਰ ਖੇਡਾਂ ਸਤੀਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਉਨ੍ਹਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਉਪਰੰਤ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਤੇ ਨਿਰੰਤਰ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕੀਤਾ | ਡੀ.ਐਮ. ਸਪੋਰਟਸ ਸੁਖਵਿੰਦਰ ਸਿੰਘ ਖੱਸਣ ਨੇ ਦੱਸਿਆ ਕਿ 15 ਅਕਤੂਬਰ ਨੂੰ 69ਵੀਂ ਅੰਤਰ ਜ਼ਿਲ੍ਹਾ ਬਾਸਕਿਟਬਾਲ ਚੈਂਪੀਅਨਸ਼ਿਪ ਦੇ ਕਵਾਟਰ ਫਾਈਨਲ, ਸੈਮੀ ਫਾਈਨਲ ਤੇ ਫਾਈਨਲ ਦੇ ਮੈਚ ਖੇਡੇ ਜਾਣਗੇ | ਇਸ ਮੌਕੇ ਲੈਕਚਰਾਰ ਜਗੀਰ ਸਿੰਘ, ਸਰਬਜੀਤ ਸਿੰਘ ਥਿੰਦ, ਦਵਿੰਦਰ ਸਿੰਘ, ਰਕੇਸ਼ ਕੁਮਾਰ ਸੈਦਪੁਰ, ਰਮਨਦੀਪ ਕੌਰ, ਸਾਜਨ ਕੁਮਾਰ, ਮਨਜਿੰਦਰ ਸਿੰਘ, ਕੁਲਬੀਰ ਸਿੰਘ ਕਾਲੀ ਟਿੱਬਾ, ਸਟੇਟ ਐਵਾਰਡੀ ਦਿਨੇਸ਼ ਸ਼ਰਮਾ, ਜਗਦੀਪ ਸਿੰਘ, ਹਰਪ੍ਰੀਤਪਾਲ ਸਿੰਘ, ਅਜੀਤਪਾਲ ਸਿੰਘ, ਜਸਵਿੰਦਰ ਸਿੰਘ ਸੋਢੀ, ਰਜਿੰਦਰਪਾਲ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਨਿਰਮਲਾ ਸੰਪਰਦਾਇ ਪੁਰਾਤਨ ਵਿਰਸੇ ਦੇ ਨਾਲ-ਨਾਲ ਡਿਜੀਟਲ ਹੋਣ ਵੱਲ ਵਧੇ-ਸੰਤ ਸੀਚੇਵਾਲ ਅਗਲੀ ਖ਼ਬਰ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।