13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ <br/>

ਅਜੀਤ ਡੈਸਕ 19-10-2025
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)-ਤਿਉਹਾਰਾਂ ਦੇ ਮੱਦੇਨਜ਼ਰ ਅੱਜ ਐਸ.ਪੀ ਮਾਧਵੀ ਸ਼ਰਮਾ ਦੀ ਅਗਵਾਈ 'ਚ ਪੁਲਿਸ ਵਲੋਂ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ 'ਚ ਫ਼ਲੈਗ ਮਾਰਚ ਕੱਢਿਆ ਗਿਆ ਤੇ ਲੋਕਾਂ ਦੇ ਮਨਾ 'ਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਗਿਆ | ਇਹ ਮਾਰਚ ਐਸ.ਪੀ. ਦਫ਼ਤਰ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ 'ਚੋਂ ਨਿਕਲਿਆ | ਇਸ ਮੌਕੇ ਐਸ.ਪੀ. ਵਲੋਂ ਸੜਕਾਂ ਕੰਢੇ ਸਾਮਾਨ ਰੱਖਣ ਵਾਲੇ ਦੁਕਾਨਦਾਰਾ ਨੂੰ ਤਾੜਨਾ ਵੀ ਕੀਤੀ ਗਈ ਤੇ ਕਿਹਾ ਕਿ ਟਰੈਫ਼ਿਕ 'ਚ ਵਿਘਨ ਪਾਉਣ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦੁਕਾਨਦਾਰ ਆਪਣਾ ਸਾਮਾਨ ਦਾਇਰੇ ਅੰਦਰ ਰੱਖਣ ਨਹੀਂ ਤਾਂ ਪੁਲਿਸ ਵਲੋਂ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਇਸ 'ਤੇ ਤਿੱਖੀ ਨਜ਼ਰ ਰੱਖਣਗੇ | ਇਸ ਮੌਕੇ ਡੀ.ਐਸ.ਪੀ. ਭਾਰਤ ਭੂੁਸ਼ਣ, ਐਸ.ਐਚ.ਓ ਟਰੈਫ਼ਿਕ ਅਮਨ ਕੁਮਾਰ, ਐਸ.ਐਚ.ਓ ਸਿਟੀ ਊਸ਼ਾ ਰਾਣੀ ਸਮੇਤ ਕਈ ਅਧਿਕਾਰੀ ਸ਼ਾਮਿਲ ਸਨ |

ਪਿਛਲੀ ਖ਼ਬਰ ਏਡਿਡ ਸਕੂਲ ਅਧਿਆਪਕਾਂ ਨੇ 10 ਮਹੀਨੇ ਤੋਂ ਤਨਖ਼ਾਹ ਨਾ ਮਿਲਣ 'ਤੇ ਸਰਕਾਰ ਵਿਰੁੱਧ ਕੀਤਾ ਰੋਸ ਵਿਖਾਵਾ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੇ ਸੈਸ਼ਨ ਲੈਟਰ ਆਪ ਦੇ ਹਲਕਾ ਇੰਚਾਰਜ ਸਿੰਘ ਚੀਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।