12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ-ਐਚ.ਐਸ. ਵਾਲੀਆ <br/>

ਅਜੀਤ ਡੈਸਕ 19-10-2025
ਕਪੂਰਥਲਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਐਚ.ਐਸ. ਵਾਲੀਆ ਵਲੋਂ ਹਲਕੇ ਵਿਚ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਕੀਤੀ ਜਾ ਰਹੀ ਮਦਦ ਦੀ ਕੜੀ ਤਹਿਤ ਉਨ੍ਹਾਂ ਪਿੰਡ ਡੋਗਰਾਂਵਾਲ ਦੇ ਸਾਬਕਾ ਸਰਪੰਚ ਮਲਕੀਤ ਸਿੰਘ, ਸਾਬਕਾ ਸਰਪੰਚ ਸ਼ੀਤਲ ਸਿੰਘ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰਪਾਲ ਸਿੰਘ ਡੋਗਰਾਂਵਾਲਾ ਦੀ ਮੰਗ 'ਤੇ ਪਿੰਡ ਦੇ ਲੋੜਵੰਦ ਪਸ਼ੂ ਪਾਲਕਾਂ ਨੂੰ 150 ਬੋਰੀਆਂ ਆਚਾਰ ਦੀਆਂ ਤਕਸੀਮ ਕੀਤੀਆਂ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਲ ਹੋਏ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਨੇ ਸ਼ੋ੍ਰਮਣੀ ਅਕਾਲੀ ਦਲ ਤੇ ਸ਼ੋ੍ਰਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਪੰਜਾਬੀਆਂ ਦੀ ਨਿਰੰਤਰ ਸੇਵਾ ਕੀਤੇ ਜਾਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਐਚ.ਐਸ. ਵਾਲੀਆ ਵਲੋਂ ਵੀ ਕੀਤੀ ਜਾ ਰਹੀ ਸੇਵਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਤੇ ਅਕਾਲੀ ਦਲ ਪੰਜਾਬੀਆਂ ਨਾਲ ਚੱਟਾਨ ਵਾਂਗ ਖੜਾ ਹੈ | ਇਸ ਮੌਕੇ ਐਚ.ਐਸ ਵਾਲੀਆ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਲੋਕਾਂ ਦੇ ਕਿਸਾਨਾਂ ਦੇ ਹਮਦਰਦ ਹਨ ਤੇ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਦੇ ਰਾਜ ਦੌਰਾਨ ਵੀ ਉਨ੍ਹਾਂ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣ ਤਾਂ ਜੋ ਪੰਜਾਬ ਦੇ ਵਿਕਾਸ ਵਿਚ ਆਈ ਖੜੋਤ ਨੂੰ ਦੂਰ ਕੀਤਾ ਜਾ ਸਕੇ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਸਰਕਲ ਜਥੇਦਾਰ ਸੁਖਵਿੰਦਰ ਸਿੰਘ ਨਵਾਂ ਪਿੰਡ, ਮਿੰਟਾ ਸਿੱਧੂ, ਸਾਬਕਾ ਸਰਪੰਚ ਮਹਿਕੀ ਵਰਿਆਂਹ ਦੋਨਾ, ਜ਼ਿਲ੍ਹੇ ਦੇ ਮੀਤ ਪ੍ਰਧਾਨ ਬਲਦੇਵ ਸਿੰਘ ਦੇਬੀ, ਪੀ.ਏ.ਸੀ. ਦੇ ਮੈਂਬਰ ਜਗਜੀਤ ਸਿੰਘ ਸ਼ੰਮੀ ਤੇ ਅਜੇ ਬਬਲਾ, ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੱਲੂ ਕਾਦਰਾਬਾਦ, ਯਾਦਵਿੰਦਰ ਸਿੰਘ ਲਵਲੀ ਡੋਗਰਾਂਵਾਲਾ, ਸਾਬਕਾ ਕੌਂਸਲਰ ਸੁਰਜੀਤ ਰਾਣਾ, ਕੌਂਸਲਰ ਅਸ਼ੋਕ ਭਗਤ, ਮਹਿੰਦਰ ਸਿੰਘ ਮੇਜਰਵਾਲ, ਸਤਨਾਮ ਸਿੰਘ ਬਾਜਵਾ, ਅਮਰੀਕ ਸਿੰਘ, ਜਗੀਰ ਸਿੰਘ, ਸਰਬਜੀਤ ਸਿੰਘ, ਮਾਸਟਰ ਬਲਦੇਵ ਸਿੰਘ, ਕਮਲਜੀਤ ਸਿੰਘ, ਸਵਰਨ ਕੌਰ ਮੈਂਬਰ ਪੰਚਾਇਤ, ਗੁਰਮੀਤ ਕੌਰ, ਜਸਵਿੰਦਰ ਕੌਰ, ਹਰਜੀਤ ਕੌਰ, ਜਸਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੜਕੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਸੰਬੰਧੀ ਅੱਧੀ ਦਰਜਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸੰਤ ਸੀਚੇਵਾਲ ਵਲੋਂ ਹਰੀ ਦੀਵਾਲੀ ਮਨਾਉਣ ਦਾ ਸੱਦਾ, ਕਿਹਾ, ਬੂਟੇ ਵੰਡ ਕੇ ਮਨਾਓ ਰੌਸ਼ਨੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।