11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਅਕਾਲ ਗਲੈਕਸੀ ਕਾਨਵੈਂਟ ਸਕੂਲ ਦਾ ਵਿਦਿਆਰਥੀ ਬਿਨਲ ਸਿੰਘ ਖੇਡੇਗਾ ਸਟੇਟ ਲੈਵਲ ਕਰਾਟੇ ਚੈਂਪੀਅਨਸ਼ਿਪ 2025 <br/>

ਅਜੀਤ ਡੈਸਕ 19-10-2025
ਸੁਲਤਾਨਪੁਰ ਲੋਧੀ, 18 ਅਕਤੂਬਰ (ਨਰੇਸ਼ ਹੈਪੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਟੇਟ ਲੈਵਲ ਕਰਾਟੇ ਚੈਂਪੀਅਨਸ਼ਿਪ 2025 ਕਰਵਾਇਆ ਜਾ ਰਿਹਾ ਹੈ ਜਿਸ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦਾ ਵਿਦਿਆਰਥੀ ਬਿਨਲ ਸਿੰਘ ਪੁੱਤਰ ਜਸਵੀਰ ਸਿੰਘ ਪਿੰਡ ਸੁਜੋਕਾਲੀਆ ਆਪਣੀ ਕਲਾ ਅਤੇ ਵਧੀਆ ਖੇਡ ਪ੍ਰਦਰਸ਼ਨ ਸਦਕਾ ਚੁਣਿਆ ਗਿਆ | ਇਸ ਕਰਾਟੇ ਚੈਂਪੀਅਨਸ਼ਿਪ 2025 ਦੇ ਮੁਕਾਬਲੇ ਜਲੰਧਰ ਵਿਖੇ ਕਰਵਾਏ ਜਾਣਗੇ | ਪਿ੍ੰਸੀਪਲ ਮੋਨਾ ਘਈ ਵੱਲੋਂ ਬਿਨਲ ਸਿੰਘ ਦੀ ਇਸ ਉਪਲਬਧੀ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਦਰਸ਼ਨ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਅੱਗੇ ਆਉਣ ਦੀ ਪ੍ਰੇਰਨਾ ਮਿਲਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ਼ ਨਾਲ਼ ਖੇਡਾਂ ਵਿਚ ਵੀ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀ ਖੇਡਾਂ ਅਤੇ ਪੜ੍ਹਾਈ ਵਿਚ ਸਭ ਤੋਂ ਅੱਗੇ ਰਹਿੰਦੇ ਹਨ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐੱਮ. ਡੀ. ਸੁਖਦੇਵ ਸਿੰਘ ਜੱਜ ਨੇ ਬਿਨਲ ਸਿੰਘ ਤੇ ਅਧਿਆਪਕਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਆਪਣਾ ਕੰਮ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਉਪ ਪ੍ਰਧਾਨ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਅਤੇ ਸਟਾਫ਼ ਮੈਂਬਰ ਵਿਦਿਆਰਥੀਆਂ ਨਾਲ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਮੇਤਲਾ ਵਿਚ ਗਿਆਰ੍ਹਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 26 ਨੂੰ -ਜਸਵੰਤ ਸਿੰਘ ਨਿਰਵਾਲ <br/> ਅਗਲੀ ਖ਼ਬਰ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਚ ਟੀ.ਏ. ਦੀ ਸਿੱਧੀ ਭਰਤੀ ਲਈ ਸਿਖਲਾਈ ਸ਼ੁਰੂ-ਕੈਪਟਨ ਅਜੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।