11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਬਾਬਾ ਕਰਤਾਰ ਸਿੰਘ ਤੇ ਬਾਬਾ ਤਰਲੋਚਨ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ <br/>

ਸੰਤ ਬਾਬਾ ਕਰਤਾਰ ਸਿੰਘ ਤੇ ਸੰਤ ਬਾਬਾ ਤਰਲੋਚਨ ਸਿੰਘ ਦੀ ਸਾਲਾਨਾ ਬਰਸੀ ਸਮਾਗਮ ਮੌਕੇ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਜਥਾ ਕੀਰਤਨ ਕਰਦਾ ਹੋਇਆ | (ਸੱਜੇ) ਸਮਾਗਮ ਦੌਰਾਨ ਸਤਨਾਮ ਸਿੰਘ ਲਾਲੂ ਘੁੰਮਣ ਦਾ ਪੰਥਕ ਢਾਡੀ ਜਥਾ ਵਾਰ ਪੇਸ਼ ਕਰਦਾ ਹੋਇਆ | ਤਸਵੀਰਾਂ: ਲਾਡੀ ਸਟੂਡੀਓ <br/> 19-10-2025
ਸੁਲਤਾਨਪੁਰ ਲੋਧੀ, 18 ਅਕਤੂਬਰ (ਨਰੇਸ਼ ਹੈਪੀ)-ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ 31ਵੀਂ ਤੇ ਸੰਤ ਬਾਬਾ ਤਰਲੋਚਨ ਸਿੰਘ ਦੀ 22ਵੀਂ ਸਾਲਾਨਾ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਦੀ ਅਗਵਾਈ ਹੇਠ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ | ਸੰਤਾਂ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਸਮਾਗਮਾਂ ਨੂੰ ਸਮਰਪਿਤ ਦੂਜੀ ਲੜੀ ਦੇ 16 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਸੰਪੂਰਨਤਾ ਦੀ ਅਰਦਾਸ ਕੀਤੀ ਗਈ | ਉਪਰੰਤ ਦੀਵਾਨ ਹਾਲ ਵਿਚ ਸੁੰਦਰ ਦੀਵਾਨ ਸਜਾਏ ਗਏ ਜਿਸ ਵਿਚ ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਸੈਫਲਾਬਾਦ, ਬਾਬਾ ਗੁਰਜਪਾਲ ਸਿੰਘ ਤੇ ਬਾਬਾ ਹਰਦੀਪ ਸਿੰਘ ਡੇਰਾ ਮਹਾਰਾਜ ਅੰਮਿ੍ਤਸਰ, ਬਾਬਾ ਹਰਦੀਪ ਸਿੰਘ ਡੇਰਾ ਬਾਬਾ ਸ੍ਰੀ ਚੰਦ ਜੀ ਬੂੜੇਵਾਲ ਆਦਿ ਸੰਗਤਾਂ ਦੇ ਸਨਮੁੱਖ ਹੋਏ | ਇਸ ਮੌਕੇ ਇਲਾਕੇ ਦੀਆਂ ਹੋਰ ਸ਼ਖ਼ਸੀਅਤਾਂ ਵੱਲੋਂ ਵੀ ਹਾਜ਼ਰੀਆਂ ਭਰੀਆਂ ਗਈਆਂ | ਸਮਾਗਮ ਦੌਰਾਨ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲੇ, ਭਾਈ ਅਵਤਾਰ ਸਿੰਘ ਦੂਲੋਵਾਲ ਦਾ ਕਵੀਸ਼ਰੀ ਜਥਾ, ਭਾਈ ਗੁਰਦੇਵ ਸਿੰਘ ਯੂ.ਕੇ. ਕੀਰਤਨੀ ਜਥਾ, ਭਾਈ ਅਮਨਦੀਪ ਸਿੰਘ ਕੀਰਤਨੀ ਜਥਾ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਵਾਲੇ ਢਾਡੀ ਜਥਾ ਆਦਿ ਵੱਲੋਂ ਕਵੀਸ਼ਰੀ,ਕੀਰਤਨ ਰਾਹੀਂ ਸੰਗਤਾਂ ਨੂੰ ਸੰਤ ਬਾਬਾ ਕਰਤਾਰ ਸਿੰਘ ਅਤੇ ਸੰਤ ਬਾਬਾ ਤਰਲੋਚਨ ਸਿੰਘ ਦੇ ਜੀਵਨ ਤੇ ਗੁਰ ਇਤਿਹਾਸ ਦੀ ਸਾਂਝ ਪਾਉਂਦਿਆਂ ਨਿਹਾਲ ਕੀਤਾ | ਸਮਾਗਮ ਸਮੇਂ ਸੰਤਾ ਮਹਾਂਪੁਰਸ਼ਾਂ, ਕੀਰਤਨੀ ਜਥੇ, ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਸਮੇਤ ਹੋਰ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਬਾਬਾ ਹਰਜੀਤ ਸਿੰਘ ਤੇ ਗੁਰਦੁਆਰਾ ਦਮਦਮਾ ਸਾਹਿਬ ਸਮੂਹ ਸੰਗਤ ਇਲਾਕਾ ਨਿਵਾਸੀ, ਸਮੂਹ ਸੰਗਤ ਪਿੰਡ ਠੱਟਾ ਪੁਰਾਣਾ, ਸਮੂਹ ਸੰਗਤ ਦੰਦੂਪੁਰ, ਕੁਲਵੰਤ ਸਿੰਘ ਰਾਜਸਥਾਨ, ਪੁਨੀਤਪਾਲ ਸਿੰਘ ਲੁਧਿਆਣਾ, ਗੁਰਦਿੱਤ ਸਿੰਘ ਲੁਧਿਆਣਾ, ਹਰਭਜਨ ਸਿੰਘ ਜਲੰਧਰ, ਅਮਰੀਕ ਸਿੰਘ ਦਾ ਪਰਿਵਾਰ ਗੋਇੰਦਵਾਲ ਸਾਹਿਬ, ਜਸਪਾਲ ਸਿੰਘ ਜਲੰਧਰ, ਜਗਜੀਤ ਸਿੰਘ ਲਖੀਮਪੁਰ ਖੀਰੀ ਯੂਪੀ, ਹਰਜੀਤ ਸਿੰਘ ਤਰਨਪਾਲ ਸਿੰਘ ਇਟਾਵਾ ਕਾਨਪੁਰ ਯੂਪੀ, ਭੁਪਿੰਦਰ ਸਿੰਘ ਨੈਨੀਤਾਲ ਉੱਤਰਾਖੰਡ, ਬਲਦੇਵ ਸਿੰਘ ਲੁਧਿਆਣਾ ਕਾਨਪੁਰ ਵਾਲੇ, ਬਿਕਰਮਜੀਤ ਸਿੰਘ ਰਸੂਲਪੁਰ, ਬਲਕਾਰ ਸਿੰਘ ਪੰਡੋਰੀ ਜਗੀਰ ਆਦਿ ਦਾ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲਿਆਂ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਗਈ | ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਬੀਬੀਆਂ ਤੇ ਸੇਵਾਦਾਰਾਂ ਨੇ ਨਿਸ਼ਕਾਮ ਸੇਵਾ ਕੀਤੀ |

ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਖਲਵਾੜਾ ਦੇ ਬੱਚਿਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਦੀਵਾਲੀ ਦਾ ਤਿਉਹਾਰ ਖੁਸ਼ੀ ਤੇ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।