02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹਰਸਿਮਰਨ ਸਿੰਘ ਘੁੰਮਣ ਵਲੋਂ ਮੁਆਵਜ਼ਾ ਰਾਸ਼ੀ ਦੀ ਵੰਡ <br/>

ਅਜੀਤ ਡੈਸਕ 20-10-2025
ਨਡਾਲਾ, 19 ਅਕਤੂਬਰ (ਰਘਬਿੰਦਰ ਸਿੰਘ)-ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਅੱਜ ਭੁਲੱਥ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡ ਮੰਡ ਕਮਾਲਪੁਰ, ਮੰਡ ਧੱਕਰਾਂ, ਮੰਡ ਤਲਵੰਡੀ ਕੂਕਾਂ, ਮੰਡ ਅਸਲਾਮਪੁਰ, ਮੰਡ ਅਹਿਮਦਵਾਲਾ ਤੇ ਮੰਡ ਬਾਘੂਪੁਰੀਆਂ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਗਈ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਅਨੁਸਾਰ ਤੈਅ ਕੀਤੀ ਗਈ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ | ਇਨ੍ਹਾਂ ਪਿੰਡਾਂ ਅੰਦਰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਜਾ ਰਹੇ ਹਨ ਤੇ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ, ਜਦੋ ਕਿ ਬਾਕੀ ਰਹਿੰਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਵਿਸ਼ੇਸ਼ ਗਿਰਦਾਵਰੀ ਮੁਕੰਮਲ ਹੋ ਚੁੱਕੀ ਹੈ ਤੇ ਜਲਦ ਹੀ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਪਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਹ ਪਹਿਲੀ ਸਰਕਾਰ ਹੈ, ਜੋ ਕਿਸਾਨਾਂ ਨੂੰ ਫ਼ਸਲਾਂ ਦੇ ਮੁਆਵਜ਼ੇ ਵਜੋਂ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਰਹੀ ਹੈ ਤੇ ਉਹ ਵੀ ਨੁਕਸਾਨ ਹੋਣ ਦੇ ਸਿਰਫ਼ ਇਕ ਡੇਢ ਮਹੀਨੇ ਦੇ ਅੰਦਰ ਅੰਦਰ ਵੰਡੀ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਤੋਂ ਕੁੱਝ ਰਾਹਤ ਦਿਵਾਈ ਜਾ ਸਕੇ | ਹਲਕਾ ਇੰਚਾਰਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਹਿਤੈਸ਼ੀ ਸਰਕਾਰ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦਾ ਦਰਦ ਚੰਗੀ ਤਰ੍ਹਾਂ ਜਾਣਦੇ ਹਨ ਤੇ ਉਸੇ ਅਨੁਸਾਰ ਹੀ ਲੋਕ ਹਿਤ ਵਿਚ ਕੰਮ ਕਰ ਰਹੇ ਹਨ | ਇਸ ਮੌਕੇ ਸਰਪੰਚ ਤਲਵੰਡੀ ਹਰਜਿੰਦਰ ਸਿੰਘ, ਸਰਪੰਚ ਮੰਡ ਤਲਵੰਡੀ ਸਤਨਾਮ ਸਿੰਘ, ਪ੍ਰੀਤਮ ਸਿੰਘ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਫੂਡ ਵਿੰਗ ਦੀ ਟੀਮ ਨੇ ਵੱਖ-ਵੱਖ ਥਾਵਾਂ ਦਾ ਅਚਾਨਕ ਨਿਰੀਖਣ ਕਰਕੇ ਖਾਣ ਵਾਲੀਆਂ ਵਸਤੂਆਂ ਦੇ 8 ਸੈਂਪਲ ਭਰੇ <br/> ਅਗਲੀ ਖ਼ਬਰ ਨੌਜਵਾਨ ਦੀ ਅਮਰੀਕਾ 'ਚ ਮੌਤ ਹੋਣ ਨਾਲ ਪਿੰਡ ਪਲਾਹੀ 'ਚ ਸੋਗ ਦੀ ਲਹਿਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।