02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਫੂਡ ਵਿੰਗ ਦੀ ਟੀਮ ਨੇ ਵੱਖ-ਵੱਖ ਥਾਵਾਂ ਦਾ ਅਚਾਨਕ ਨਿਰੀਖਣ ਕਰਕੇ ਖਾਣ ਵਾਲੀਆਂ ਵਸਤੂਆਂ ਦੇ 8 ਸੈਂਪਲ ਭਰੇ <br/>

ਅਜੀਤ ਡੈਸਕ 20-10-2025
ਕਪੂਰਥਲਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਫੂਡ ਵਿੰਗ ਵਿਭਾਗ ਕਪੂਰਥਲਾ ਦੀ ਟੀਮ ਨੇ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤਪਾਲ ਸਿੰਘ ਤੇ ਫੂਡ ਸੇਫਟੀ ਅਫ਼ਸਰ ਸ੍ਰੀਮਤੀ ਮਹਿਕ ਸੈਣੀ ਨੇ ਕਪੂਰਥਲਾ ਦੇ ਤਲਵੰਡੀ ਮਹਿੰਮਾ, ਕਾਲਾ ਸੰਘਿਆਂ ਤੇ ਸ਼ਹਿਰ ਦੇ ਸਦਰ ਬਾਜ਼ਾਰ ਆਦਿ ਖੇਤਰਾਂ ਵਿਚ ਵੱਖ-ਵੱਖ ਦੁਕਾਨਾਂ ਦਾ ਅਚਾਨਕ ਨਿਰੀਖਣ ਕੀਤਾ ਤੇ ਇਨ੍ਹਾਂ ਥਾਵਾਂ ਤੋਂ ਮਸਾਲੇ, ਮਠਿਆਈਆਂ, ਸੁੱਕੇ ਮੇਵੇ ਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੇ 8 ਸੈਂਪਲ ਭਰੇ ਗਏ ਤੇ ਇਹ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਖਰੜ ਨੂੰ ਭੇਜ ਦਿੱਤੇ ਗਏ ਹਨ | ਡਾ. ਹਰਜੋਤਪਾਲ ਨੇ ਦੱਸਿਆ ਕਿ ਵਿੰਗ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਠਿਆਈਆਂ ਵਿਚ ਕੇਵਲ ਮਨਜੂਰਸੁਦਾ ਰੰਗਾਂ ਦੀ ਵਰਤੋਂ ਕਰਨ ਅਤੇ ਚਟਨੀਆਂ ਵਿਚ ਕਿਸੇ ਵੀ ਭੋਜਨ ਰੰਗ ਦੀ ਵਰਤੋਂ ਨਾ ਕੀਤੀ ਜਾਵੇ | ਟੀਮ ਨੇ ਦੁਕਾਨਦਾਰਾਂ ਨੂੰ ਇਹ ਵੀ ਕਿਹਾ ਕਿ ਉਹ ਮਠਿਆਈਆਂ ਢੱਕ ਕੇ ਰੱਖਣ |

ਪਿਛਲੀ ਖ਼ਬਰ ਦੀਵਾਲੀ ਦਾ ਤਿਉਹਾਰ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਹਰਸਿਮਰਨ ਸਿੰਘ ਘੁੰਮਣ ਵਲੋਂ ਮੁਆਵਜ਼ਾ ਰਾਸ਼ੀ ਦੀ ਵੰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।