02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੰਤ ਬਾਬਾ ਖੜਗ ਸਿੰਘ ਦੰਦੂਪੁਰ ਦੀ ਯਾਦ 'ਚ ਇਕ ਰੋਜ਼ਾ ਕਬੱਡੀ ਟੂਰਨਾਮੈਂਟ 29 ਨੂੰ

ਅਜੀਤ ਡੈਸਕ 20-10-2025
ਤਲਵੰਡੀ ਚੌਧਰੀਆਂ, 19 ਅਕਤੂਬਰ (ਪਰਸਨ ਲਾਲ ਭੋਲਾ)-ਸੰਤ ਬਾਬਾ ਖੜਗ ਸਿੰਘ ਜੀ ਸਪੋਰਟਸ ਕਲੱਬ ਦੰਦੂਪੁਰ ਵੱਲੋਂ ਬ੍ਰਹਮ ਗਿਆਨੀ ਸੰਤ ਬਾਬਾ ਖੜਗ ਸਿੰਘ ਦੀ ਯਾਦ ਨੂੰ ਸਮਰਪਿਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਰਹਿਨੁਮਾਈ ਹੇਠ 29 ਅਕਤੂਬਰ ਦਿਨ ਬੁੱਧਵਾਰ ਨੂੰ ਇੱਕ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਖੜਗ ਸਿੰਘ ਸਪੋਰਟਸ ਕਲੱਬ ਦੇ ਸੀਨੀਅਰ ਮੈਂਬਰ ਮਾਸਟਰ ਹਰਜਿੰਦਰ ਸਿੰਘ, ਡਾ. ਅਮਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਟੂਰਨਾਮੈਂਟ ਵਿਚ ਭਾਗ ਲੈਣ ਵਾਲੀਆਂ ਟੀਮਾਂ ਵਿਚ ਬੇ ਆਫ਼ ਪੈਨਲਟੀ ਕਬੱਡੀ ਕਲੱਬ ਨਿਊਜ਼ੀਲੈਂਡ, ਬਾਬਾ ਹਸਤਨਾ ਸਾਹਿਬ ਕਬੱਡੀ ਕਲੱਬ ਖੀਰਾਂਵਾਲੀ, ਗੁਰੂ ਤੇਗ ਬਹਾਦਰ ਕਬੱਡੀ ਕਲੱਬ ਲੂਨੇਬਰਗ ਜਰਮਨੀ, ਨਾਨਕਸਰ ਲਾਇੰਸ ਕਬੱਡੀ ਕਲੱਬ ਗੁਰਦਾਸਪੁਰ, ਮਾਲਵਾ ਲਾਇੰਸ ਕਬੱਡੀ ਕਲੱਬ, ਬਾਬਾ ਸ਼ੰਕਰਪੁਰੀ ਕਬੱਡੀ ਕਲੱਬ ਸਾਧੂਵਾਲ ਭਾਗ ਲੈਣਗੀਆਂ | ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਆਪਣੇ ਕਰ ਕਮਲਾ ਨਾਲ ਟੀਮਾਂ ਨੂੰ ਇਨਾਮ ਤਕਸੀਮ ਕਰਨਗੇ | ਟੂਰਨਾਮੈਂਟ ਦੀ ਜੇਤੂ ਟੀਮ ਨੂੰ 81000 ਤੇ ਉਪ ਜੇਤੂ ਟੀਮ ਨੂੰ 61000 ਰੁਪਏ ਨਾਲ ਨਿਵਾਜਿਆ ਜਾਵੇਗਾ, ਜਦਕਿ ਬੈੱਸਟ ਜਾਫੀ ਤੇ ਰੇਡਰ ਨੂੰ ਵਾਸ਼ਿੰਗ ਮਸ਼ੀਨਾਂ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ | ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |
ਪਿਛਲੀ ਖ਼ਬਰ ਵੱਖ-ਵੱਖ ਸੜਕੀ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਦੀਵਾਲੀ ਦਾ ਤਿਉਹਾਰ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।