02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਝੋਨੇ ਦੀ ਖ਼ਰੀਦ 3 ਲੱਖ ਮੀਟਿ੍ਕ ਟਨ ਤੋਂ ਹੋਈ ਪਾਰ-ਕਿਸਾਨਾਂ ਨੂੰ 673.48 ਕਰੋੜ ਦੀ ਕੀਤੀ ਅਦਾਇਗੀ <br/>

ਅਜੀਤ ਡੈਸਕ 20-10-2025
ਕਪੂਰਥਲਾ, 19 ਅਕਤੂਬਰ (ਸਡਾਨਾ)-ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਤੇ ਹੁਣ ਤੱਕ 3 ਲੱਖ 8561 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿੱਤ ਕੁਮਾਰ ਪੰਚਾਲ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਪੂਰੇ ਇੰਤਜ਼ਾਮ ਕੀਤੇ ਗਏ ਹਨ ਤੇ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰੋਜ਼ਾਨਾ ਕਰੀਬ 30 ਹਜ਼ਾਰ ਮੀਟਰਿਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਤੇ ਉਸ ਦੀ ਖ਼ਰੀਦ ਵੀ ਨਾਲੋਂ ਨਾਲ ਹੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਸਬੰਧੀ ਹੁਣ ਤੱਕ 673.48 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਵਿਚ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿਚੋਂ ਹੁਣ ਤੱਕ 243483.78 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਝੋਨਾ ਸੁਕਾ ਕੇ ਮੰਡੀ ਵਿਚ ਲਿਆਉਣ ਤਾਂ ਜੋ ਖ਼ਰੀਦ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ |

ਪਿਛਲੀ ਖ਼ਬਰ ਸੂਬਾ ਵਾਸੀਆਂ ਦੇ ਸਿਹਤ-ਸੰਭਾਲ ਖ਼ਰਚਿਆਂ ਵਿਚ 2000 ਕਰੋੜ ਰੁਪਏ ਦੀ ਕਟੌਤੀ ਹੋਈ-ਡਾ. ਬਲਬੀਰ ਸਿੰਘ- <br/> ਅਗਲੀ ਖ਼ਬਰ ਚੰਡੀਗੜ੍ਹ ਦੇ ਪਟਿਆਲਾ ਦੀ ਰਾਓ 'ਚੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਿਸ ਵਲੋਂ ਜਾਂਚ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।