03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਜ਼ਿਲ੍ਹਾ ਪੱਧਰੀ ਖੇਡਾਂ ਵਿਚ ਨਨਕਾਣਾ ਸਾਹਿਬ ਖ਼ਾਲਸਾ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ

ਅਜੀਤ ਡੈਸਕ 20-10-2025
ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ)-ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਸ਼ਿਰਕਤ ਕਰਦਿਆਂ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਨਿਧੀ ਸੰਗੋਤਰਾ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਦੇ ਵਿਦਿਆਰਥੀ ਅਰਮਾਨ ਸਿੰਘ ਨੇ ਅੰਡਰ-19 100 ਮੀਟਰ ਦੌੜ ਵਿਚ ਭਾਗ ਲਿਆ ਤੇ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ, ਰਿਲੇ ਦੌੜ ਤੇ ਲੰਬੀ ਛਾਲ ਵਿਚ ਕਾਂਸੀ ਤਗਮਾ ਹਾਸਲ ਕੀਤਾ | ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਹੋਣਹਾਰ ਵਿਦਿਆਰਥੀ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਦੀਵਾਲੀ ਮੌਕੇ ਪੁਲਿਸ ਵਲੋਂ ਦੁਕਾਨਦਾਰਾਂ ਨੂੰ ਸਾਮਾਨ ਅੰਦਰ ਰੱਖਣ ਦੀ ਅਪੀਲ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿਚ ਲੱਗੀਆਂ ਖ਼ੂਬ ਰੌਣਕਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।