03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਮੌਕੇ ਪੁਲਿਸ ਵਲੋਂ ਦੁਕਾਨਦਾਰਾਂ ਨੂੰ ਸਾਮਾਨ ਅੰਦਰ ਰੱਖਣ ਦੀ ਅਪੀਲ <br/>

ਅਜੀਤ ਡੈਸਕ 20-10-2025
ਸੁਲਤਾਨਪੁਰ ਲੋਧੀ, 19 ਅਕਤੂਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਦੇ ਬਾਜ਼ਾਰਾਂ ਵਿਚ ਅੱਜ ਪੁਲਿਸ ਵੱਲੋਂ ਵਿਆਪਕ ਚੈਕਿੰਗ ਕੀਤੀ ਗਈ ਤੇ ਦੁਕਾਨਦਾਰਾਂ ਨੂੰ ਸਮਾਨ ਅੰਦਰ ਰੱਖਣ ਦੀ ਅਪੀਲ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਏ.ਸੀ.ਪੀ. ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਨੇ ਦੱਸਿਆ ਕਿ ਐਸ.ਐਸ.ਪੀ. ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤੇ ਪੁਲਿਸ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਬ ਡਵੀਜ਼ਨ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਦੁਕਾਨ ਦੇ ਅੰਦਰ ਹੀ ਲਗਾਉਣ ਤਾਂ ਜੋ ਕੋਈ ਟਰੈਫ਼ਿਕ ਦੀ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਲਗਾਤਾਰ ਅਜਿਹੀਆਂ ਕਾਰਵਾਈਆਂ ਜਾਰੀ ਰੱਖੀਆਂ ਜਾਣਗੀਆਂ ਤੇ ਤਿਉਹਾਰਾਂ ਦੇ ਮੱਦੇਨਜ਼ਰ ਸ਼ਰਾਰਤੀ ਅਨਸਰਾਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਨੂੰ ਲੈ ਕੇ ਜਿੱਥੇ ਬਾਜ਼ਾਰਾਂ ਵਿਚ ਭੀੜ ਵੇਖਣ ਨੂੰ ਮਿਲ ਰਹੀ ਹੈ ਤੇ ਵੱਡੀ ਗਿਣਤੀ ਵਿਚ ਸ਼ਹਿਰੀ ਤੇ ਪੇਂਡੂ ਇਲਾਕਿਆਂ ਦੇ ਲੋਕ ਖ਼ਰੀਦਦਾਰੀ ਕਰਨ ਬਾਜ਼ਾਰਾਂ ਵਿਚ ਪਹੁੰਚ ਰਹੇ ਹਨ ਉੱਥੇ ਹੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਘਟਨਾ ਨੂੰ ਰੋਕਣ ਲਈ ਪੁਲਿਸ ਵੀ ਲਗਾਤਾਰ ਮੁਸਤੈਦ ਨਜ਼ਰ ਆ ਰਹੀ ਹੈ | ਇਸ ਮੌਕੇ ਥਾਣਾ ਮੁਖੀ ਇੰਸ: ਸੋਨਮਦੀਪ ਕੌਰ, ਏ.ਐਸ.ਆਈ. ਕਮਲਜੀਤ ਸਿੰਘ, ਏ.ਐਸ.ਆਈ. ਪੂਰਨ ਚੰਦ, ਰੀਡਰ ਮਨਜਿੰਦਰ ਸਿੰਘ, ਏ.ਐਸ.ਆਈ. ਜੋਗਿੰਦਰ ਸਿੰਘ, ਏ.ਐਸ.ਆਈ. ਅਮਰੀਕ ਸਿੰਘ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਫਗਵਾੜਾ 'ਚ ਬੰਗਾ ਰੋਡ ਤੇ ਪਲਾਹੀ ਰੋਡ ਸੜਕਾਂ ਬਣਾਉਣ ਲਈ ਸਰਕਾਰ ਵਲੋਂ ਰਾਸ਼ੀ ਮਨਜ਼ੂਰ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਨਨਕਾਣਾ ਸਾਹਿਬ ਖ਼ਾਲਸਾ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।