03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪੁਲਿਸ ਨੇ ਫਲੈਗ ਮਾਰਚ ਕੱਢਿਆ <br/>

ਅਜੀਤ ਡੈਸਕ 20-10-2025
ਫਗਵਾੜਾ, 19 ਅਕਤੂਬਰ (ਹਰਜੋਤ ਸਿੰਘ ਚਾਨਾ)-ਤਿਉਹਾਰਾਂ ਦੇ ਮੱਦੇਨਜ਼ਰ ਅੱਜ ਫਗਵਾੜਾ ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਡੀ.ਐੱਸ.ਪੀ. ਭਾਰਤ ਭੂਸ਼ਨ ਦੀ ਅਗਵਾਈ 'ਚ ਪੁਲਿਸ ਨੇ ਬੰਗਾ ਰੋਡ, ਰੇਲਵੇ ਰੋਡ, ਹਰਿਗੋਬਿੰਦ ਨਗਰ, ਹਦੀਆਬਾਦ ਦਾ ਦੌਰਾ ਕੀਤਾ ਤੇ ਬਾਜ਼ਾਰਾਂ 'ਚ ਸੜਕ ਕੱਢੇ ਲੱਗੇ ਦੁਕਾਨਦਾਰਾ ਨੂੰ ਆਪਣੇ ਦਾਇਰੇ 'ਚ ਸਾਮਾਨ ਰੱਖਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ | ਡੀ.ਐਸ.ਪੀ ਨੇ ਗੱਲਬਾਤ ਦੌਰਾਨ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਇਹ ਮਾਰਚ ਕੱਢਿਆ ਗਿਆ | ਉਨ੍ਹਾਂ ਲੋਕਾਂ ਨੂੰ ਅਮਨ ਸ਼ਾਂਤੀ ਕਾਇਮ ਰੱਖਣ ਤੇ ਤਿਉਹਾਰ ਨੂੰ ਸੁਰੱਖਿਅਤ ਮਨਾਉਣ ਦੀ ਅਪੀਲ ਕੀਤੀ | ਇਸ ਮੌਕੇ ਐੱਸ.ਐੱਚ.ਓ ਸਿਟੀ ਊਸ਼ਾ, ਐੱਸ.ਐੱਚ.ਓ ਟਰੈਫ਼ਿਕ ਅਮਨ ਕੁਮਾਰ ਰਾਣੀ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਪਿੰਡਾਂ 'ਚ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਪੇ <br/> ਅਗਲੀ ਖ਼ਬਰ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।