03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ 7 ਤੇ 8 ਨਵੰਬਰ ਨੂੰ <br/>

ਅਜੀਤ ਡੈਸਕ 20-10-2025
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਮੋਹਨ ਸਿੰਘ ਸਾਈਾ ਤੇ ਜਸਪਾਲ ਸਿੰਘ ਢੇਸੀ ਦੇ ਪਰਿਵਾਰਾਂ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 7 ਤੇ 8 ਨਵੰਬਰ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਨੇੜੇ ਦਾਣਾ ਮੰਡੀ ਬਾਬਾ ਗਧੀਆ ਫਗਵਾੜਾ ਵਿਖੇ ਬੜੀ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ | ਸਮਾਗਮ ਕਰਵਾਉਣ ਸਬੰਧੀ ਵਿਚਾਰ ਵਟਾਂਦਰੇ ਲਈ ਇਕ ਮੀਟਿੰਗ ਮੋਹਨ ਸਿੰਘ ਸਾਈਾ ਦੇ ਗ੍ਰਹਿ ਵਿਖੇ ਆਯੋਜਿਤ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਧਾਰਮਿਕ ਤੇ ਸਮਾਜਿਕ ਆਗੂ ਮੋਹਨ ਸਿੰਘ ਸਾਈਾ ਤੋਂ ਇਲਾਵਾ ਉਦਯੋਗਪਤੀ ਅਸ਼ੋਕ ਸੇਠੀ ਤੇ ਨਰੇਸ਼ ਭਾਰਦਵਾਜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਨੇ ਦੱਸਿਆ ਕਿ 7 ਤੇ 8 ਨਵੰਬਰ ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਇਸ ਦੋ ਦਿਨਾਂ ਧਾਰਮਿਕ ਸਮਾਗਮ ਦੌਰਾਨ ਭਾਈ ਰਣਜੀਤ ਸਿੰਘ ਢੰਡਰੀਆਂ ਵਾਲੇ ਸ਼ਾਮ 7 ਤੋਂ ਰਾਤ 10 ਵਜੇ ਤੱਕ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਯਸ਼ ਸਰਵਣ ਕਰਵਾਉਣਗੇ | ਮੀਟਿੰਗ ਵਿਚ ਪੰਕਜ ਚਾਵਲਾ, ਅਜੇ ਪਾਠਕ, ਪ੍ਰਦੀਪ ਆਹੂਜਾ, ਪ੍ਰਦੀਪ ਸਿੰਘ ਬਸਰਾ, ਰਾਜੂ ਚਹਿਲ, ਹਰਜਿੰਦਰ ਸ਼ਰਮਾ ਜਿੰਦ, ਸੁਮਨ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਿਰਮਲ ਭੇਖ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ 10 ਨਵੰਬਰ ਨੂੰ ਅਗਲੀ ਖ਼ਬਰ ਜੀ.ਡੀ.ਆਰ. ਡੇ ਬੋਰਡਿੰਗ ਪਬਲਿਕ ਸਕੂਲ ਫਗਵਾੜਾ ਵਿਚ ਦੀਵਾਲੀ, ਵਿਸ਼ਵਕਰਮਾ ਜੈਅੰਤੀ ਤੇ ਬੰਦੀ ਛੋੜ ਦਿਵਸ ਧੂਮਧਾਮ ਨਾਲ ਮਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।