04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਐੱਸ.ਸੀ. ਵਿੰਗ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 20-10-2025
ਖਲਵਾੜਾ, 19 ਅਕਤੂਬਰ (ਮਨਦੀਪ ਸਿੰਘ ਸੰਧੂ)-ਅੱਜ ਜ਼ਿਲ੍ਹਾ ਕਪੂਰਥਲਾ ਦੇ ਐੱਸ ਸੀ ਵਿੰਗ ਦੇ ਅਹੁਦੇਦਾਰਾਂ ਦੀ ਮੀਟਿੰਗ ਸਰਪੰਚ ਵਿਜੈ ਕੁਮਾਰ ਪੰਡੋਰੀ ਪ੍ਰਧਾਨ ਐੱਸ.ਸੀ ਵਿੰਗ ਕਪੂਰਥਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਕਪੂਰਥਲਾ ਤੋਂ ਐੱਸ.ਸੀ. ਵਿੰਗ ਦੇ ਪ੍ਰਧਾਨ ਵਿਕਾਸ ਸਿੱਧੀ, ਹਲਕਾ ਫਗਵਾੜਾ ਤੋਂ ਐੱਸ.ਸੀ. ਵਿੰਗ ਦੇ ਪ੍ਰਧਾਨ ਜਸਦੇਵ ਸਿੰਘ, ਹਲਕਾ ਸੁਲਤਾਨਪੁਰ ਲੋਧੀ ਤੋਂ ਐੱਸ.ਸੀ. ਵਿੰਗ ਦੇ ਪ੍ਰਧਾਨ ਰਾਜਵਿੰਦਰ ਸਿੰਘ ਤੇ ਹਲਕਾ ਭੁਲੱਥ ਤੋਂ ਐੱਸ.ਸੀ. ਵਿੰਗ ਦੇ ਪ੍ਰਧਾਨ ਲਖਵਿੰਦਰ ਸਿੰਘ ਹਾਜ਼ਰ ਹੋਏ | ਮੀਟਿੰਗ ਦੌਰਾਨ ਪੰਜਾਬ ਦੇ ਤਿਉਹਾਰਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਇਹ ਜੋ ਪੰਜਾਬ ਦੀ ਧਰਤੀ ਤੇ ਤਿਉਹਾਰ ਮਨਾਏ ਜਾਂਦੇ ਹਨ ਇਹ ਇਕ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਤੇ ਇਕ ਦੂਸਰੇ ਨਾਲ ਪਿਆਰ ਭਾਵਨਾ ਨਾਲ ਰਹਿਣ ਦਾ ਸੱਦਾ ਦਿੰਦੇ ਹਨ | ਐੱਸ.ਸੀ. ਵਿੰਗ ਦੇ ਪ੍ਰਧਾਨ ਵਿਜੈ ਕੁਮਾਰ ਸਰਪੰਚ ਢੱਕ ਪੰਡੋਰੀ ਨੇ ਆਪਣੀ ਸਾਰੀ ਟੀਮ ਵਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਦੀਆ ਵਧਾਈਆਂ ਦਿੰਦੇ ਹੋਏ ਅਪੀਲ ਕੀਤੀ ਕਿ ਇਸ ਵਾਰ ਆਪਾਂ ਰਲ ਮਿਲ ਕੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਈਏ | ਬੱਚਿਆਂ ਬਜ਼ੁਰਗਾਂ ਤੇ ਬਿਮਾਰ ਵਿਅਕਤੀ ਦੀ ਸਿਹਤ ਦਾ ਖ਼ਿਆਲ ਰੱਖਦਿਆਂ ਛੋਟੇ ਪਟਾਕੇ ਅਤੇ ਘੱਟ ਪ੍ਰਦੂਸ਼ਣ ਵਾਲੇ ਅਨਾਰ ਆਤਿਸ਼ਬਾਜ਼ੀਆਂ ਹੀ ਚਲਾਈਏ ਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਵੀ ਪਾਲਣ ਕਰੀਏ | ਸਰਕਾਰ ਵੱਲੋਂ ਦਿੱਤੇ ਗਏ ਟਾਈਮ ਮੁਤਾਬਿਕ ਹੀ ਪਟਾਕਿਆਂ ਦਾ ਇਸਤੇਮਾਲ ਕਰੀਏ |

ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕਲੀਨ ਤੇ ਗਰੀਨ ਦੀਵਾਲੀ ਮਨਾਉਣ ਦਾ ਲਿਆ ਸੰਕਲਪ <br/> ਅਗਲੀ ਖ਼ਬਰ ਨਿਰਮਲ ਭੇਖ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ 10 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।