04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕਲੀਨ ਤੇ ਗਰੀਨ ਦੀਵਾਲੀ ਮਨਾਉਣ ਦਾ ਲਿਆ ਸੰਕਲਪ <br/>

ਅਜੀਤ ਡੈਸਕ 20-10-2025
ਸੁਲਤਾਨਪੁਰ ਲੋਧੀ, 19 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਸਬੀਰ ਕੌਰ ਦੀ ਅਗਵਾਈ ਹੇਠ ਕਾਲਜ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਕਾਲਜ ਦੇ ਵਿਦਿਆਰਥੀਆਂ ਵਲੋਂ ਸਟਾਫ਼ ਨਾਲ ਮਿਲ ਕੇ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਗਰੀਨ ਦੀਵਾਲੀ ਮਨਾਉਣ ਦਾ ਸੰਕਲਪ ਲਿਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਵਿਸ਼ੇਸ਼ ਲੈਕਚਰ ਦਿੱਤਾ | ਦੀਵਾਲੀ ਦੇ ਸਬੰਧ ਵਿਚ ਦੀਵੇ ਡੈਕੋਰੇਸ਼ਨ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ ਤੇ ਸੁੰਦਰ ਰੰਗੋਲੀ ਬਣਾ ਕੇ ਦੀਵਾਲੀ ਨੂੰ ਹਰਿਆ ਭਰਿਆ ਮਨਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਮੈਂਬਰ ਐੱਸ.ਜੀ.ਪੀ.ਸੀ ਗੁਰਪ੍ਰੀਤ ਕੌਰ, ਹਰਨਿਆਮਤ ਕੌਰ, ਨਿਮਰਤਾ ਕੌਰ ਵੱਲੋਂ ਵਿਦਿਆਰਥੀਆਂ ਤੇ ਸਮੂਹ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਪ੍ਰੋਫ਼ੈਸਰ ਸੁਖਪਾਲ ਸਿੰਘ, ਡਾ. ਮਨੀ ਛਾਬੜਾ, ਪ੍ਰੋਫ਼ੈਸਰ ਰਿਸ਼ੂ ਬਾਲਾ, ਪ੍ਰੋਫ਼ੈਸਰ ਜਸਵੀਰ ਕੌਰ, ਪ੍ਰੋਫ਼ੈਸਰ ਅਰਸ਼ਪ੍ਰੀਤ ਕੌਰ, ਪ੍ਰੋਫ਼ੈਸਰ ਜੁਗਰਾਜ ਸਿੰਘ, ਪ੍ਰੋਫ਼ੈਸਰ ਰਮਨ, ਪ੍ਰੋਫ਼ੈਸਰ ਸੰਦੀਪ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ 23 ਅਕਤੂਬਰ ਨੂੰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮਨਾਇਆ ਜਾਵੇਗਾ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਐੱਸ.ਸੀ. ਵਿੰਗ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।