04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਾਤਾਵਰਨ ਨੂੰ ਬਚਾਉਣ ਲਈ ਗਰੀਨ ਦੀਵਾਲੀ ਮਨਾਉਣਾ ਹਰ ਨਾਗਰਿਕ ਦਾ ਫਰਜ਼-ਐਡਵੋਕੇਟ ਧੰਜੂ <br/>

ਅਜੀਤ ਡੈਸਕ 20-10-2025
ਸੁਲਤਾਨਪੁਰ ਲੋਧੀ, 19 ਅਕਤੂਬਰ (ਥਿੰਦ)-ਜੇ ਅਸੀਂ ਆਪਣੇ ਵਾਤਾਵਰਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਤੇ ਕੰਬੋਜ ਵੈੱਲਫੇਅਰ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਧੰਜੂ, ਸ਼ਹੀਦ ਊਧਮ ਸਿੰਘ ਟਰੱਸਟ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਧੰਜੂ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸਮੂਹ ਪੰਜਾਬੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸਿਹਤਯਾਬੀ ਲਈ ਨੁਕਤੇ ਦੱਸਦੇ ਹੋਏ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਲੋਕਾਂ ਨੂੰ ਮਿਠਾਈਆਂ ਆਦਿ ਦੀ ਜਗ੍ਹਾ 'ਤੇ ਫਲਾਹਾਰੀ ਰਹਿਣ ਦਾ ਹੋਕਾ ਦਿੱਤਾ ਤੇ ਨਾਲ ਹੀ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ 'ਤੇ ਜ਼ੋਰ ਦਿੱਤਾ ਗਿਆ | ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੇ ਪ੍ਰਦੂਸ਼ਿਤ ਹੋਣ ਨਾਲ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਪਕੜ ਵਿਚ ਆ ਚੁੱਕੇ ਹਾਂ |

ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ 5ਵੀਂ ਕੌਮਾਂਤਰੀ ਕਿਤਾਬ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਦਾ ਦਿਹਾਂਤ, ਅੰਤਿਮ ਸੰਸਕਾਰ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।