17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ੍ਰੀ ਵਿਸ਼ਵਕਰਮਾ ਜੀ ਦਾ ਸਾਲਾਨਾ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ, ਲੱਖਾਂ ਦੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ <br/>

ਅਜੀਤ ਡੈਸਕ 23-10-2025

ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਵਿਸ਼ਵਕਰਮਾ ਪੂਜਾ ਮਹਾਂਉਤਸਵ ਇੱਥੋਂ ਦੇ ਵਿਸ਼ਵਕਰਮਾ ਮੰਦਿਰ ਬੰਗਾ ਰੋਡ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਵੱਡੀ ਗਿਣਤੀ 'ਚ ਸੰਗਤਾਂ ਨੇ ਪੁੱਜ ਕੇ ਮੱਥਾ ਟੇਕਿਆ ਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਲਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਰਾਮਗੜ੍ਹੀਆਂ ਐਜੂਕੇਸ਼ਨਲ ਇੰਸਟੀਚਿਊਟ ਦੇ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਸ਼ਾਮਿਲ ਹੋਏ ਤੇ ਤੇ ਝੰਡਾ ਲਹਿਰਾਉਣ ਦੀ ਰਸਮ ਸੰਤ ਮਹਿੰਦਰ ਸਿੰਘ ਮਣਕੂ ਕੈਨੇਡਾ ਵਾਲਿਆਂ ਨੇ ਕੀਤੀ ਤੇ ਸੁਆਗਤ ਕਮੇਟੀ ਦੀ ਪ੍ਰਧਾਨਗੀ ਮਨਜਿੰਦਰ ਸਿੰਘ ਸੀਹਰਾ ਗਲਫ਼ ਮੋਟਰਜ਼ ਵਿਰਕ ਨੇ ਕੀਤੀ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਬਾਬਾ ਵਿਸ਼ਵਕਰਮਾ ਜੀ ਦੀ ਜੀਵਨੀ ਨਾਲ ਸਬੰਧਿਤ ਸ਼ਬਦ ਗਾਇਨ ਕੀਤੇ | ਅੱਜ ਦੇ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ ਪੁੱਜ ਕੇ ਨਤਮਸਤਕ ਹੋਏ ਤੇ ਬਾਬਾ ਜੀ ਦਾ ਆਸ਼ੀਰਵਾਦ ਲਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਅੱਗੇ ਅਰਦਾਸ ਕੀਤੀ ਕਿ ਸਾਨੂੰ ਸਾਰਿਆਂ ਨੂੰ ਬੇਮਿਸਾਲ ਹੁਨਰ ਤੇ ਰਚਨਾਤਮਕ ਸਿਰਜਣ ਕਲਾ ਦਾ ਆਸ਼ੀਰਵਾਦ ਬਖਸ਼ਣ | ਉਨ੍ਹਾਂ ਕਿਹਾ ਕਿ ਸ਼ਿਲਪ ਦੇ ਦੇਵਤਾ ਵਲੋਂ ਦਿਖਾਏ ਰਸਤੇ 'ਤੇ ਚੱਲਣਾ ਸਮਾਜ ਤੇ ਰਾਜ ਦੇ ਵਿਕਾਸ ਲਈ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਰਾਹੀਂ ਸਵੈ ਰੁਜ਼ਗਾਰ ਨੂੰ ਪ੍ਰੋਤਸਾਹਿਤ ਕਰਕੇ ਬੇਰੁਜ਼ਗਾਰੀ ਨੂੰ ਘਟਾਇਆ ਜਾ ਸਕਦਾ ਹੈ | ਇਸ ਮੌਕੇ ਬੋਲਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਬਾਬਾ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ ਤੇ ਕਿਹਾ ਕਿ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੀ ਕਿਰਪਾ ਸਦਕਾ ਹੀ ਦੁਨੀਆ ਨੇ ਤਕਨੀਕੀ ਯੁੱਗ 'ਤੇ ਬੜੇ ਵੱਡੇ ਪੱਧਰ 'ਤੇ ਤਰੱਕੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਤਕਨੀਕੀ ਯੁੱਗ ਨੇ ਬੜੇ ਵੱਡੇ ਪੱਧਰ 'ਤੇ ਤਰੱਕੀ ਕੀਤੀ ਹੈ ਤੇ ਦੂਰ ਬੈਠੀ ਦੁਨੀਆਂ ਨੂੰ ਕਾਫ਼ੀ ਨਜ਼ਦੀਕ ਲਿਆਂਦਾ ਹੈ ਤੇ ਬਹੁਤ ਵੱਡੇ ਉੱਨਤੀ ਦੇ ਪ੍ਰੋਜੈਕਟ ਉਨ੍ਹਾਂ ਦੀ ਕਿਰਪਾ ਨਾਲ ਚੱਲ ਰਹੇ ਹਨ | ਉਨ੍ਹਾਂ ਭਗਤਾ ਨੂੰ ਸ਼੍ਰੀ ਵਿਸ਼ਵਕਰਮਾ ਜੀ ਦੀ ਸੋਚ 'ਤੇ ਚੱਲਣ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਵਲੋਂ 5 ਲੱਖ, ਹਰਭਜਨ ਸਿੰਘ ਈ.ਟੀ.ਓ ਤੇ ਮੋਹਿੰਦਰ ਭਗਤ ਵਲੋਂ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਬੰਗਾ ਰੋਡ ਵਾਲੀ ਸੜਕ 20 ਦਿਨਾਂ 'ਚ ਬਣ ਕੇ ਤਿਆਰ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਗਵਾਨ ਵਿਸ਼ਵਕਰਮਾ ਜੀ ਦਾ ਦਿਹਾੜਾ ਰਾਜ ਪੱਧਰ 'ਤੇ ਲੁਧਿਆਣਾ ਵਿਖੇ ਵਿਸ਼ੇਸ਼ ਸਮਾਰੋਹ ਰੂਪ 'ਚ ਮਨਾਇਆ ਗਿਆ ਹੈ | ਇਸ ਦੌਰਾਨ ਉਨ੍ਹਾਂ ਕਿਹਾ ਕਿ ਫਗਵਾੜਾ ਦੇ ਇਸ ਸਦੀ ਤੋਂ ਵੱਧ ਪੁਰਾਣੇ ਮੰਦਰ ਵਿਖੇ ਨਤਮਸਤਕ ਹੋਣਾ ਉਨ੍ਹਾਂ ਲਈ ਵਡਭਾਗੀ ਪਲ ਹੈ | ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਵੀ ਪੁੱਜ ਕੇ ਮੱਥਾ ਟੇਕਿਆ ਤੇ ਮੰਦਿਰ ਕਮੇਟੀ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਮਲਕੀਅਤ ਸਿੰਘ ਰਘਬੋਤਰਾ, ਬੰਟੀ ਵਾਲੀਆ, ਰਣਜੀਤ ਸਿੰਘ ਖੁਰਾਨਾ ਅਕਾਲੀ ਦਲ ਸ਼ਹਿਰੀ ਇੰਚਾਰਜ, ਆਪ ਇੰਚਾਰਜ ਹਰਜੀ ਮਾਨ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਮੇਅਰ ਰਾਮਪਾਲ ਉੱਪਲ, ਅਮਨਜੋਤ ਕੌਰ ਕੇਂਦਰੀ ਕਾਰਜਕਾਰਨੀ ਕਮੇਟੀ ਮੈਂਬਰ ਭਾਜਪਾ, ਆਰਤੀ ਰਾਜਪੂਤ ਰਾਸ਼ਟਰੀ ਪ੍ਰਧਾਨ ਮਨੁੱਖੀ ਅਧਿਕਾਰ ਕੌਂਸਲ, ਰਜਿੰਦਰ ਸਿੰਘ ਚੰਦੀ, ਸਰਬਜੀਤ ਕੌਰ ਸਾਬਕਾ ਕੌਂਸਲਰ ਸਮੇਤ ਮੰਦਿਰ ਕਮੇਟੀ ਪ੍ਰਬੰਧਕ ਤੇ ਮੈਂਬਰ ਸ਼ਾਮਿਲ ਸਨ | ਇਸ ਮੌਕੇ ਮੰਦਿਰ ਕਮੇਟੀ ਪ੍ਰਧਾਨ ਪ੍ਰਦੀਪ ਧੀਮਾਨ ਤੇ ਗੁਰਮੁਖ ਸਿੰਘ ਚਾਨਾ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ 'ਅਜੀਤ' ਦੇ ਮਿਆਣੀ ਤੋਂ ਪੱਤਰਕਾਰ ਹਰਜਿੰਦਰ ਸਿੰਘ ਮੁਲਤਾਨੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਅਗਲੀ ਖ਼ਬਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਮੁਆਵਜ਼ੇ ਦੀ ਵੰਡ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।