ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਮਾਲ ਰੋਡ 'ਤੇ ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਇਕ ਨਿੱਜੀ ਬੈਂਕ ਦੇ ਬਾਹਰ ਬੈਂਕ ਮੁਲਾਜ਼ਮ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜੇਰੇ ਇਲਾਜ ਇਸ਼ਾਨ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਖ਼ਜ਼ਾਨਚੀਆਂ ਮੁਹੱਲਾ ਨੇ ਦੱਸਿਆ ਕਿ ਉਹ ਨਿੱਜੀ ਬੈਂਕ ਵਿਚ ਕੰਮ ਕਰਦਾ ਹੈ ਤੇ ਉਸਦੇ ਪਿਤਾ ਦਾ ਸ਼ਹਿਰ ਦੇ ਇਕ ਨੌਜਵਾਨ ਨਾਲ ਪੈਸਿਆਂ ਦਾ ਲੈਣ ਦੇਣ ਸੀ ਜੋ ਕਿ ਉਨ੍ਹਾਂ ਨੇ ਉਸਨੂੰ ਦੇ ਦਿੱਤੇ ਸਨ, ਪਰ ਅੱਜ ਜਦੋਂ ਦੁਪਹਿਰ ਸਮੇਂ ਬੈਂਕ ਦੇ ਕਿਸੇ ਕੰਮ ਜਾਣ ਲੱਗਾ ਤਾਂ ਬੈਂਕ ਦੇ ਬਾਹਰ ਹੀ ਦੋ ਨੌਜਵਾਨਾਂ ਨੇ ਉਸ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ, ਜਿਸਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਯੋਗਿਤਾ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਅੱੈਮ.ਐੱਲ.ਆਰ. ਕੱਟ ਕੇ ਥਾਣਾ ਸਿਟੀ ਨੂੰ ਭੇਜ ਦਿੱਤੀ ਗਈ ਹੈ |