ਕਪੂਰਥਲਾ, 22 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸਾਬਕਾ ਮੰਤਰੀ ਪੰਜਾਬ ਸਰਕਾਰ ਤੇ ਸਾਬਕਾ ਐੱਸ.ਜੀ.ਪੀ.ਸੀ. ਮੈਂਬਰ ਜਗਤਾਰ ਸਿੰਘ ਮੁਲਤਾਨੀ ਐਡਵੋਕੇਟ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ਸਥਾਨਕ ਲਕਸ਼ਮੀ ਨਗਰ ਕਪੂਰਥਲਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਡਾ. ਅਮਿਤੋਜ ਸਿੰਘ ਮੁਲਤਾਨੀ ਨੇ ਦਿਖਾਈ | ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁੱਕੜੀ ਨੇ ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ ਨੂੰ ਸਲਾਮੀ ਦਿੱਤੀ ਤੇ ਸ਼ੋ੍ਰਮਣੀ ਕਮੇਟੀ ਵਲੋਂ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ ਨੇ ਸਾਬਕਾ ਮੰਤਰੀ ਦੀ ਦੇਹ 'ਤੇ ਦੁਸ਼ਾਲਾ ਭੇਟ ਕੀਤਾ | ਇਸ ਮੌਕੇ ਸੈਂਕੜੇ ਸੇਜਲ ਅੱਖਾਂ ਵਲੋਂ ਸਾਬਕਾ ਮੰਤਰੀ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ | ਅੰਤਿਮ ਸਸਕਾਰ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ, ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਆਮ ਆਦਮੀ ਪਾਰਟੀ ਭੁਲੱਥ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਪ੍ਰੋ. ਕੁਲਵੰਤ ਸਿੰਘ ਔਜਲਾ, ਕੁਲਦੀਪ ਸਿੰਘ ਸੋਹਲ, ਕਰਨਲ ਸੇਵਾ ਸਿੰਘ, ਜਥੇ. ਦਵਿੰਦਰ ਸਿੰਘ ਢੱਪਈ, ਇੰਦਰਪਾਲ ਸਿੰਘ ਮਠੌਣ, ਡਾ. ਬੀ.ਐਸ. ਔਲਖ, ਡਾ. ਪਿ੍ੰਸਜੀਤ ਸਿੰਘ ਸਰਗੋਧੀਆ, ਡਾ. ਨਰੇਸ਼ ਕੁਮਾਰ, ਡਾ. ਬੀ.ਐਸ. ਮੁਲਤਾਨੀ, ਏ.ਆਈ.ਜੀ. ਹਰਭਜਨ ਸਿੰਘ, ਸੁਖਦੇਵ ਸਿੰਘ ਕਾਦੂਪੁਰ, ਹਰਜੀਤ ਸਿੰਘ ਵਾਲੀਆ, ਡਾ. ਨਰਿੰਦਰ ਸਿੰਘ, ਅਵਤਾਰ ਸਿੰਘ ਵਾਲੀਆ ਨਡਾਲਾ, ਜਸਬੀਰ ਸਿੰਘ ਨਾਰਵੇ, ਇੰਜ. ਛੱਜਾ ਸਿੰਘ, ਡਾ. ਸਰਬਜੀਤ ਸਿੰਘ, ਹਰਜੀਤ ਸਿੰਘ ਬਾਜਵਾ, ਸੁਕੇਸ਼ ਜੋਸ਼ੀ, ਅੰਕੁਰ ਵਾਲੀਆ, ਰਾਹੁਲ ਆਨੰਦ, ਡਾ. ਗੁਰਬਚਨ ਸਿੰਘ, ਕੁਲਵਿੰਦਰ ਸਿੰਘ, ਹਰਦਿਆਲ ਸਿੰਘ ਤੇ ਹੋਰ ਹਾਜ਼ਰ ਸਨ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਤਾਰ ਸਿੰਘ ਮੁਲਤਾਨੀ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 28 ਅਕਤੂਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਹੋਵੇਗਾ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਆਗੂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |