ਕਪੂਰਥਲਾ, 22 ਅਕਤੂਬਰ (ਵਿ. ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐੱਫ. ਵਿਚ ਗਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਸਕੂਲ ਦੇ ਦੂਜੀ ਤੋਂ ਲੈ ਕੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੋਮਬੱਤੀ ਤੇ ਦੀਵਾ ਸਜਾਉਣ ਦਾ ਮੁਕਾਬਲਾ, 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਥਾਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਥਾਲੀ ਬਣਾਉਣ ਦੇ ਮੁਕਾਬਲੇ ਵਿਚ ਜਪਜੀਤ ਕੌਰ ਪਹਿਲੇ, ਏਕਮਜੋਤ ਕੌਰ ਦੂਜੇ ਤੇ ਰੋਹਾਨ ਤੀਜੇ ਸਥਾਨ 'ਤੇ ਰਿਹਾ | ਇਸੇ ਤਰ੍ਹਾਂ 7ਵੀਂ ਜਮਾਤ ਵਿਚ ਹਰਨੂਰ ਕੌਰ ਪਹਿਲੇ, ਰਾਸ਼ੀ ਦੂਜੇ, ਗੁਰਲੀਨ ਕੌਰ ਤੀਜੇ, 8ਵੀਂ ਜਮਾਤ ਵਿਚੋਂ ਮਨਵੀਰ ਕੌਰ ਪਹਿਲੇ, ਵਾਨਿਆ ਦੂਜੇ ਤੇ ਪੂਰਵੀ ਤੀਜੇ ਸਥਾਨ 'ਤੇ ਰਹੀ | 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਤਰ ਹਾਊਸ, ਰੰਗੋਲੀ ਮੁਕਾਬਲੇ ਵਿਚ ਭਗਤ ਸਿੰਘ ਹਾਊਸ ਪਹਿਲੇ, ਨੇਤਾ ਜੀ ਹਾਊਸ ਦੂਜੇ ਤੇ ਊਧਮ ਸਿੰਘ ਹਾਊਸ ਤੀਜੇ ਸਥਾਨ 'ਤੇ ਰਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਬੰਦੀ ਛੋੜ ਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਪ੍ਰਦੂਸ਼ਣ ਰਹਿਤ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ |