17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕਰੌਕਰੀ ਦੀ ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ <br/>

ਅਜੀਤ ਡੈਸਕ 23-10-2025
ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਦੀਵਾਲੀ ਦੀ ਰਾਤ ਫਗਵਾੜਾ ਸ਼ਹਿਰ ਦੇ ਬਾਂਸਾ ਵਾਲੇ ਬਾਜ਼ਾਰ 'ਚ ਸਥਿਤ ਇੱਕ ਕਰੋਕਰੀ ਦੀ ਦੁਕਾਨ 'ਭਾਟੀਆ ਕਰੋਕਰੀ' ਵਿਚ ਭਿਆਨਕ ਅੱਗ ਲੱਗ ਗਈ | ਦੇਖਦੇ ਹੀ ਦੇਖਦੇ ਅੱਗ ਨੇ ਏਨ੍ਹਾ ਜ਼ੋਰ ਫੜਿਆ ਕਿ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ | ਦੁਕਾਨ ਮਾਲਕ ਮਾਨਵ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ ਸਾਢੇ 10 ਵਜੇ ਪਤਾ ਲੱਗਿਆ ਕਿ ਉਨ੍ਹਾਂ ਦੀ ਦੁਕਾਨ ਦੀ ਉੱਪਰਲੀ ਮੰਜ਼ਿਲ 'ਤੇ ਅੱਗ ਲੱਗ ਗਈ ਹੈ | ਜਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਤਾਂ ਦੁਕਾਨ 'ਚੋਂ ਧੰੂਆਂ ਤੇ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ | ਉਨ੍ਹਾਂ ਵੱਲੋਂ ਤੁਰੰਤ ਫਾਇਰ ਬਿ੍ਗੇਡ ਨੂੰ ਸੂਚਨਾ ਦਿੱਤੀ ਗਈ, ਪਰ ਅੱਗ ਏਨੀ ਤੇਜ਼ੀ ਨਾਲ ਫੈਲੀ ਕਿ ਅੱਗ 'ਤੇ ਕਾਬੂ ਪਾਉਣ ਤੋਂ ਪਹਿਲਾ ਹੀ ਕਰੀਬ 20 ਤੋਂ 25 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਸੀ | ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਬਾਜ਼ਾਰ ਦੀਆਂ ਤੰਗ ਗਲੀਆਂ ਤੇ ਸੜਕਾਂ 'ਤੇ ਖੜੀਆਂ ਗੱਡੀਆਂ ਕਾਰਨ ਫਾਇਰ ਟੈਂਡਰਾਂ ਨੂੰ ਮੌਕੇ 'ਤੇ ਪਹੁੰਚਣ ਵਿਚ ਕਾਫ਼ੀ ਮੁਸ਼ਕਲਾਂ ਆਈਆਂ | ਉਨ੍ਹਾਂ ਕਿਹਾ ਕਿ ਅੱਗ 'ਤੇ ਕਾਬੂ ਪਾਉਣ ਲਈ ਕਰੀਬ 15 ਤੋਂ 20 ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ਤਾਇਨਾਤ ਕੀਤੀਆਂ ਗਈਆਂ | ਅਧਿਕਾਰੀਆਂ ਮੁਤਾਬਿਕ ਦੁਕਾਨ ਅੰਦਰ ਪਲਾਸਟਿਕ ਤੇ ਕਰੋਕਰੀ ਦਾ ਸਮਾਨ ਹੋਣ ਕਰਕੇ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਉੱਪਰਲੀਆਂ ਦੋ ਮੰਜ਼ਿਲਾਂ ਪੂਰੀ ਤਰ੍ਹਾਂ ਸੜ ਗਈਆਂ | ਉੱਧਰ ਅੱਜ ਦੁਕਾਨ ਮਾਲਕ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪੁੱਜੇ ਤੇ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ |

ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਤਿੰਨ ਨੌਜਵਾਨ ਜ਼ਖਮੀ <br/> ਅਗਲੀ ਖ਼ਬਰ ਖ਼ੂਨਦਾਨੀ ਸੱਭਿਅਤ ਸਮਾਜ ਦਾ ਅਸਲੀ ਹੀਰੋ- ਸੋਮ ਪ੍ਰਕਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।