ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਆਰ.ਸੀ.ਐੱਫ. ਨਜ਼ਦੀਕ ਮੋਟਰਸਾਈਕਲ 'ਤੇ ਆ ਰਹੇ ਤਿੰਨ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਤਿੰਨੇ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ | ਜੇਰੇ ਇਲਾਜ ਹਰਜੋਤ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਸੈਦੋਵਾਲ ਨੇ ਦੱਸਿਆ ਕਿ ਉਹ ਆਪਣੇ ਭਰਾ ਵੰਸ਼ ਤੇ ਉਸਦੇ ਦੋਸਤ ਹਿਮਾਂਸ਼ੂ ਨੂੰ ਆਰ.ਸੀ.ਐੱਫ. ਨੇੜਿਓ ਲੈ ਕੇ ਵਾਪਸ ਪਿੰਡ ਵੱਲ ਨੂੰ ਆ ਰਿਹਾ ਸੀ ਜਦੋਂ ਆਨੰਦ ਕਾਲਜ ਨੇੜੇ ਪਹੁੰਚਿਆਂ ਤਾਂ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ ਅਸੀਂ ਤਿੰਨੇ ਜ਼ਖਮੀ ਹੋ ਗਏ | ਡਿਊਟੀ ਡਾ. ਜਸ਼ਨ ਵਲੋਂ ਤਿੰਨਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਵੰਸ਼ ਤੇ ਹਿਮਾਂਸ਼ੂ ਨੂੰ ਰੈਫ਼ਰ ਕਰ ਦਿੱਤਾ ਗਿਆ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |