17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੁਰਾਣੀ ਰੰਜ਼ਿਸ ਦੇ ਚਲਦਿਆਂ ਨੌਜਵਾਨਾਂ ਨੇ ਇਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ <br/>

ਅਜੀਤ ਡੈਸਕ 23-10-2025
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਨੇ ਸੁਭਾਨਪੁਰ ਦੇ ਨਜ਼ਦੀਕ ਜੀ. ਟੀ. ਰੋਡ 'ਤੇ ਪੁਲ ਦੇ ਹੇਠਾਂ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਢ-ਟੁੱਕ ਕੇ ਜ਼ਖਮੀ ਕਰ ਦਿੱਤਾ, ਜਿਸਨੂੰ ਬਾਅਦ ਵਿਚ ਥਾਣਾ ਸੁਭਾਨਪੁਰ ਪੁਲਿਸ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ | ਜ਼ਖਮੀ ਵਿਅਕਤੀ ਦੀ ਪਹਿਚਾਣ ਦਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਢਿਲਵਾਂ ਬੇਟ ਵਜੋਂ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਲੜਕੇ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁਰਾਣਾ ਝਗੜਾ ਤਰਨਜੀਤ ਸਿੰਘ ਨਾਲ ਚੱਲ ਰਿਹਾ ਸੀ, ਜਿਸਦੇ ਚੱਲਦਿਆਂ ਅੱਜ ਉਸਦੇ ਲੜਕੇ ਨੂੰ ਕੁੱਝ ਨੌਜਵਾਨ ਘਰੋਂ ਬੁਲਾਕੇ ਲੈ ਗਏ ਤੇ ਜੀ. ਟੀ. ਰੋਡ 'ਤੇ ਸੁਭਾਨਪੁਰ ਨੇੜੇ ਪੁਲ ਦੇ ਹੇਠਾਂ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਬੁਰੀ ਤਰ੍ਹਾਂ ਜ਼ਖਮੀ ਕਰਕੇ ਫ਼ਰਾਰ ਹੋ ਗਏ | ਦੂਜੀ ਧਿਰ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਤਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਦਵਿੰਦਰ ਸਿੰਘ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਹੈ ਜਿਸ ਸਬੰਧੀ ਕੇਸ ਵੀ ਚੱਲ ਰਿਹਾ ਹੈ ਤੇ ਬੀਤੇ ਦਿਨੀਂ ਜਦੋਂ ਮੈਂ ਸਬਜ਼ੀ ਲੈਣ ਗਿਆ ਸੀ ਤਾਂ ਦਵਿੰਦਰ ਸਿੰਘ ਤੇ ਉਸਦੇ ਸਾਥੀਆਂ ਨੇ ਮੇਰੇ 'ਤੇ ਹਮਲਾ ਕਰਕੇ ਮੈਨੂੰ ਜ਼ਖਮੀ ਕਰ ਦਿੱਤਾ ਸੀ ਤੇ ਮੈਂ ਬੀਤੇ ਦਿਨ ਤੋਂ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਾਂ, ਉਸਨੇ ਦੱਸਿਆ ਕਿ ਅੱਜ ਦਵਿੰਦਰ ਸਿੰਘ 'ਤੇ ਹੋਏ ਹਮਲੇ ਸਬੰਧੀ ਮੈਨੂੰ ਕੋਈ ਜਾਣਕਾਰੀ ਨਹੀਂ | ਇਸ ਸਬੰਧੀ ਐੱਸ.ਐੱਮ.ਓ. ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਦਵਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਲਿਆਂਦਾ ਗਿਆ ਜਿਸਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ, ਜਦਕਿ ਤਰਨਜੀਤ ਸਿੰਘ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹੈ ਤੇ ਦੋਵਾਂ ਧਿਰਾਂ ਦੀ ਅੱੈਮ.ਐੱਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀਆਂ ਗਈਆਂ ਹਨ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਵਲੋਂ ਦੋਵਾਂ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਐੱਸ. ਐੱਸ. ਐੱਫ਼. ਟੀਮ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲੜਕੀ ਨੂੰ ਕੀਤਾ ਮਾਪਿਆਂ ਹਵਾਲੇ ਅਗਲੀ ਖ਼ਬਰ ਦੀਵਾਲੀ ਮੌਕੇ ਪਟਾਕੇ ਚਲਾਉਣ ਕਾਰਨ 12 ਸਾਲਾਂ ਬੱਚੇ ਸਮੇਤ 22 ਵਿਅਕਤੀ ਹੋਏ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।