17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਕੂਟਰੀ ਟਕਰਾਉਣ ਲੈ ਕੇ ਹੋਏ ਝਗੜੇ 'ਚ ਪਿਓ-ਪੁੱਤਰ ਦੀ ਕੁੱਟਮਾਰ <br/>

ਅਜੀਤ ਡੈਸਕ 23-10-2025
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੀਨਪੁਰਾ ਮੁਹੱਲਾ ਵਿਖੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਪਿਓ ਪੱੁਤਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ | ਜੇਰੇ ਇਲਾਜ ਅਸ਼ੋਕ ਕੁਮਾਰ ਪੁੱਤਰ ਛੋਟੇ ਲਾਲ ਵਾਸੀ ਮੁਹੱਲਾ ਸੀਨਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦੀ ਮੁਹੱਲੇ ਦੇ ਹੀ ਨੌਜਵਾਨ ਨਾਲ ਐਕਟਿਵਾ ਟਕਰਾ ਗਈ ਸੀ, ਜਿਸ ਤੋਂ ਬਾਅਦ ਮੁਹੱਲੇ ਦੇ ਹੀ ਨੌਜਵਾਨਾਂ ਨੇ ਮੇਰੇ ਅਤੇ ਮੇਰੇ ਲੜਕੇ 'ਤੇ ਹਮਲਾ ਕਰਕੇ ਸਾਨੂੰ ਜ਼ਖਮੀ ਕਰ ਦਿੱਤਾ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਵਿਧਾਇਕ ਖਹਿਰਾ ਨੇ ਬਾਬਾ ਹਰਜੀਤ ਗਿਰੀ ਦੀ ਗਿ੍ਫ਼ਤਾਰੀ ਦੀ ਕੀਤੀ ਨਿੰਦਾ <br/> ਅਗਲੀ ਖ਼ਬਰ ਐੱਸ. ਐੱਸ. ਐੱਫ਼. ਟੀਮ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲੜਕੀ ਨੂੰ ਕੀਤਾ ਮਾਪਿਆਂ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।