17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਿਸ਼ਵਕਰਮਾ ਦਿਵਸ ਮਨਾਇਆ <br/>

ਅਜੀਤ ਡੈਸਕ 23-10-2025
ਭੁਲੱਥ, 22 ਅਕਤੂਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਵਿਸ਼ਵਕਰਮਾ ਮੰਦਿਰ ਭੁਲੱਥ ਸ਼ਰਕੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਬਾਬਾ ਮਹਿੰਦਰ ਸਿੰਘ ਮਕਸੂਦਪੁਰ ਵਾਲੇ, ਭਾਈ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਟਰੱਸਟ ਸਲਾਮਤਪੁਰ ਅਤੇ ਹੋਰ ਜਥਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਇਸ ਦਿਨ ਦੀ ਵਧਾਈ ਦਿੰਦੇ ਹੋਏ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਤੇ ਚਾਨਣਾ ਪਾਇਆ ਤੇ ਉਨ੍ਹਾਂ ਨੂੰ ਬਾਬਾ ਜੀ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਪ੍ਰਬੰਧਕਾਂ ਵਲੋਂ ਆਏ ਹੋਏ ਮੋਹਤਬਰ ਵਿਅਕਤੀਆਂ ਦਾ ਸਨਮਾਨ ਕਰਦੇ ਹੋਏ ਉਹਨਾ ਨੂੰ ਇਸ ਸਮਾਗਮ ਵਿਚ ਆਉਣ ਤੇ ਜੀ ਆਇਆਂ ਆਖਿਆ ਗਿਆ | ਇਸ ਮੌਕੇ ਪ੍ਰਧਾਨ ਸੁੱਚਾ ਸਿੰਘ ਹੰਸਪਾਲ, ਸਕੱਤਰ ਮਿਸਤਰੀ ਸੰਤੋਖ ਸਿੰਘ ਮਨਜਿੰਦਰ ਸਿੰਘ ਭਾਰਜ, ਜਸਵੀਰ ਸਿੰਘ ਭੋਗਪੁਰ, ਗੁਰਦੀਪ ਸਿੰਘ ਐਕਸੀਅਨ, ਜੋਗਾ ਸਿੰਘ, ਜਨਕ ਸਿੰਘ, ਸਵਰਨ ਸਿੰਘ ਫੌਜੀ, ਇੰਦਰਜੀਤ ਸਿੰਘ ਅਖਾੜਾ, ਅਜੈਗੁਰਪ੍ਰੀਤ ਸਿੰਘ ਹੰਸਪਾਲ, ਜਰਨੈਲ ਸਿੰਘ ਅਖਾੜਾ, ਦੀਪੂ ਮਠਾੜੂ, ਨਵੀ ਮਠਾੜੂ, ਅਮਰੀਕ ਸਿੰਘ, ਦਲਜੀਤ ਸਿੰਘ, ਮਹਿੰਗਾ ਰਾਮ, ਨਿਰਮਲ ਸਿੰਘ, ਜੈਵੀਰ ਸਿੰਘ, ਤਨਵੀਰ ਸਿੰਘ, ਹਰਜੀਵਨ ਸਿੰਘ ਅਖਾੜਾ, ਦੀਦਾਰ ਸਿੰਘ ਦਾਰਾ ਭਗਵਾਨਪੁਰ, ਮਨਮੀਤ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਬਲਜਿੰਦਰ ਸਿੰਘ ਮਠਾੜੂ, ਬਲਵੀਰ ਸਿੰਘ ਮਠਾੜੂ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਨੇਤਰਹੀਣ ਆਸ਼ਰਮ ਸਪਰੋੜ ਵਿਖੇ ਬੰਦੀ ਛੋੜ ਦਿਵਸ ਮਨਾਇਆ <br/> ਅਗਲੀ ਖ਼ਬਰ ਵਿਧਾਇਕ ਖਹਿਰਾ ਨੇ ਬਾਬਾ ਹਰਜੀਤ ਗਿਰੀ ਦੀ ਗਿ੍ਫ਼ਤਾਰੀ ਦੀ ਕੀਤੀ ਨਿੰਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।