17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਨੇਤਰਹੀਣ ਆਸ਼ਰਮ ਸਪਰੋੜ ਵਿਖੇ ਬੰਦੀ ਛੋੜ ਦਿਵਸ ਮਨਾਇਆ <br/>

ਅਜੀਤ ਡੈਸਕ 23-10-2025
ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਜੀ.ਟੀ. ਰੋਡ ਫਗਵਾੜਾ ਵਿਖੇ ਬੰਦੀ ਛੋੜ ਦਿਵਸ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ ਇਸ ਮੌਕੇ ਤੇ ਸਜੇ ਦੀਵਾਨਾਂ ਵਿਚ ਆਸ਼ਰਮ ਦੇ ਮੈਨੇਜਰ ਮੁਖ਼ਤਿਆਰ ਸਿੰਘ ਆਸ਼ਰਮ ਦੇ ਬੱਚਿਆਂ ਨਾਲ ਕੀਰਤਨ ਦੀ ਹਾਜ਼ਰੀ ਭਰਦੇ ਹੋਏ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਉਪਰੰਤ ਹੋਰ ਵੀ ਜਥਿਆਂ ਨੇ ਹਾਜ਼ਰੀ ਭਾਰੀ | ਅਸਥਾਨ ਦੇ ਮੈਨੇਜਰ ਮੁਖ਼ਤਿਆਰ ਸਿੰਘ ਨੇ ਬੰਦੀ ਛੋੜ ਦਿਵਸ ਦੀਆਂ ਸਭਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੇ ਸੰਗਤਾਂ ਨੂੰ ਨਾਂਮਬਾਣੀ ਨਾਲ ਜੋੜਿਆ | ਇਸ ਮੌਕੇ ਅਸਥਾਨ ਵਿਖੇ ਸਵੇਰੇ ਤੋ ਹੀ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ | ਇਸ ਮੌਕੇ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਯੂਥ ਅਕਾਲੀ ਦਲ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਲਈ ਮੀਟਿੰਗਾਂ ਦੀ ਸ਼ੁਰੂਆਤ- ਰੰਧਾਵਾ <br/> ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।