ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀਆਂ ਹਦਾਇਤਾਂ ਅਨੁਸਾਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਯੂਥ ਅਕਾਲੀ ਦਲ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਤੇ ਲੋਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਨਵੀਰ ਸਿੰਘ ਰੰਧਾਵਾ ਪ੍ਰਧਾਨ ਸ਼ੋ੍ਰਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ 10 ਵਰਿ੍ਹਆਂ ਦੇ ਰਾਜ ਦੌਰਾਨ ਸਰਕਾਰ ਵਲੋਂ ਜਿੱਥੇ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ ਗਿਆ, ਉੱਥੇ ਹਰ ਵਰਗ ਦੇ ਲੋਕਾਂ ਨੂੰ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ, ਪਰ ਉਸ ਤੋਂ ਬਾਅਦ ਬਣੀਆਂ ਸਰਕਾਰਾਂ ਦੇ ਰਾਜ ਵਿਚ ਹਰ ਤਰ੍ਹਾਂ ਦੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ ਤੇ ਸਾਢੇ 3 ਸਾਲ ਪਹਿਲਾਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਕਾਸ ਨਾਂਅ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ ਤੇ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਦਿਨ ਬ ਦਿਨ ਬਦਤਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਇਕੋ ਇਕ ਵਾਹਦ ਪਾਰਟੀ ਹੈ, ਜੋ ਪੰਜਾਬ ਨੂੰ ਆਰਥਿਕ ਤੌਰ 'ਤੇ ਮੁੜ ਖ਼ੜ੍ਹਾ ਕਰ ਸਕਦੀ ਹੈ | ਤਨਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਵਲੋਂ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਗਈ ਤੇ ਇਹ ਮਦਦ ਉਦੋਂ ਤੱਕ ਜਾਰੀ ਰੱਖੀ ਜਾਵੇਗੀ, ਜਦੋਂ ਤੱਕ ਕਿਸਾਨ ਪਹਿਲਾਂ ਵਾਲੀ ਸਥਿਤੀ ਵਿਚ ਨਹੀਂ