ਭੁਲੱਥ, 23 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਕਮਰਾਏ ਦੇ ਮੋਹਤਵਾਰ ਵਿਅਕਤੀਆਂ ਤੇ ਨੰਬਰਦਾਰ ਕਮਲਜੀਤ ਕੌਰ ਪਤਨੀ ਗੁਰਦਿਆਲ ਸਿੰਘ ਨੇ ਐੱਸਡੀਐੱਮ ਭੁਲੱਥ ਡੈਵੀ ਗੋਇਲ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਸਾਡੇ ਪਿੰਡ ਦੇ ਸਾਰੇ ਖੇਤਾਂ ਵਿਚ ਪਰਾਲੀ ਦੀਆਂ ਗੱਠਾਂ ਬੰਨ੍ਹਣ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਸਮੇਂ ਸਿਰ ਕਣਕ ਦੀ ਬਿਜਾਈ ਹੋ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਾਨੂੰ ਮਸ਼ੀਨਾਂ ਨਹੀਂ ਮਿਲਦੀਆਂ ਤੇ ਕਣਕ ਦੀ ਬਿਜਾਈ ਦਾ ਨੁਕਸਾਨ ਹੁੰਦਾ ਹੈ, ਫ਼ਸਲ ਸਮੇਂ ਸਿਰ ਬੀਜੀ ਨਹੀਂ ਜਾ ਸਕਦੀ ਤੇ ਜੇਕਰ ਪਰਾਲੀ ਨੂੰ ਅੱਗ ਲਾਈ ਜਾਂਦੀ ਹੈ ਤਾਂ ਮੌਸਮ ਵਿਚ ਮੁਸ਼ਕਿਲਾਂ ਆਉਂਦੀਆਂ ਹਨ, ਤੇ ਕਿਸਾਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਜੋ ਕਿ ਨਜਾਇਜ਼ ਹੈ | ਜਿਸ ਕਰਕੇ ਪਰਾਲੀ ਦੀਆਂ ਗੱਠਾਂ ਬੰਨਣ ਵਾਲੀਆਂ ਮਸ਼ੀਨਾਂ ਜਲਦ ਤੋਂ ਜਲਦ ਮੁਹੱਈਆ ਕਰਵਾਈਆਂ ਜਾਣ | ਇਸ ਮੌਕੇ ਨੰਬਰਦਾਰ ਗੁਰਧਿਆਨ ਸਿੰਘ, ਠੇਕੇਦਾਰ ਅਬਦੇਸ਼ ਯਾਦਵ, ਤਰਲੋਕ ਸਿੰਘ, ਭੁਪਿੰਦਰ ਸਿੰਘ , ਜਸਵਿੰਦਰ ਸਿੰਘ ਬਲਬੀਰ ਸਿੰਘ, ਜੋਗਾ ਸਿੰਘ ਮੱਖਣ ਸਿੰਘ ਤੇ ਹੋਰ ਹਾਜ਼ਰ ਸਨ |