22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਛੱਤ 'ਤੇ ਕੰਮ ਕਰਦਾ ਮਜ਼ਦੂਰ ਹੇਠਾਂ ਡਿੱਗਾ, ਗੰਭੀਰ ਜ਼ਖ਼ਮੀ

ਅਜੀਤ ਡੈਸਕ 24-10-2025
ਕਪੂਰਥਲਾ, 23 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਤਲਵੰਡੀ ਚੌਧਰੀਆਂ ਵਿਖੇ ਘਰ ਦੀ ਛੱਤ 'ਤੇ ਕੰਮ ਕਰਦਾ ਮਜ਼ਦੂਰ ਹੇਠਾਂ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਮੀਤ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਉਹ ਲੇਬਰ ਦਾ ਕੰਮ ਕਰਦਾ ਹੈ ਅਤੇ ਅੱਜ ਪਿੰਡ ਤਲਵੰਡੀ ਚੌਧਰੀਆਂ ਵਿਖੇ ਕਿਸੇ ਦੀ ਘਰ ਦੀ ਛੱਤ 'ਤੇ ਕੰਮ ਕਰ ਰਿਹਾ ਸੀ ਤਾਂ ਅਚਾਨਕ ਉਹ ਹੇਠਾਂ ਡਿਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਸੁਲਤਾਨਪੁਰ ਲੋਧੀ ਹਸਪਤਾਲ ਵਿਖੇ ਦਾਖਲ ਕਰਵਾਇਆ ਅਤੇ ਬਾਅਦ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ |

ਪਿਛਲੀ ਖ਼ਬਰ ਅਮਰੀਕਾ ਵਾਸੀ ਅਮਰਜੀਤ ਸਿੰਘ ਜੱਜ ਵਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਇਕ ਲੱਖ ਰੁਪਏ ਦੀ ਮਦਦ ਅਗਲੀ ਖ਼ਬਰ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਤੇ ਕਿਸਾਨਾਂ ਦੇ ਸਾਂਝੇ ਯਤਨਾਂ ਨਾਲ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ ਆਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।