ਕਪੂਰਥਲਾ, 23 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਦਬੁਰਜੀ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਵਿਅਕਤੀ ਵਿਚ ਜ਼ਖ਼ਮੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਜਰਨੈਲ ਸਿੰਘ ਪੁੱਤਰ ਲੱਛੂ ਵਾਸੀ ਦਬੁਰਜੀ ਨੇ ਦੱਸਿਆ ਕਿ ਉਹ ਆਪਣੇ ਸਾਥੀ ਜਸਵੰਤ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਪੂਰਥਲਾ ਵੱਲ ਨੂੰ ਆ ਰਹੇ ਸੀ ਜਦੋਂ ਉਹ ਦਬੁਰਜੀ ਅੱਡੇ 'ਤੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਇਕ ਕਾਰ ਨਾਲ ਹੋ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਕਾਰ ਚਾਲਕ ਅਤੇ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾ. ਇੰਦਰਪ੍ਰੀਤ ਸਿੰਘ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |